PunjabTop News

ਬਿਕਰਮ ਸਿੰਘ ਮਜੀਠੀਆ ਦੀ ਨਸ਼ਾ ਤਸਕਰੀ ਕੇਸ ਵਿਚ ਵਿਸ਼ੇਸ਼ ਜਾਂਚ ਟੀਮ SIT ਅੱਗੇ ਪੇਸ਼ੀ ਅੱਜ

ਪਟਿਆਲਾ, 6 ਮਾਰਚ, 2024: ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਸ਼ਾ ਤਸਕਰੀ ਕੇਸ ਵਿਚ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਅੱਗੇ ਪੇਸ਼ੀ ਅੱਜ 6 ਮਾਰਚ ਨੂੰ ਸਵੇਰੇ 11.00 ਹੋਵੇਗੀ। ਮਜੀਠੀਆ ਇਥੇ ਪੁਲਿਸ ਲਾਈਨ ਵਿਚ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਐਸ ਆਈ ਟੀ ਅੱਗੇ ਪੇਸ਼ ਹੋਣਗੇ।

ਇਸ ਦੌਰਾਨ ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਟੀਮ ਉਨ੍ਹਾਂ ਤੋਂ ਸਵਾਲ-ਜਵਾਬ ਕਰੇਗੀ। ਟੀਮ ਦੇ ਮੈਂਬਰਾਂ ਵਿਚ ਐਸਐਸਪੀ ਪਟਿਆਲਾ ਵਰੁਣ ਸ਼ਰਮਾ, ਐਸਪੀ (ਡੀ) ਯੋਗੇਸ਼ ਸ਼ਰਮਾ ਅਤੇ ਡੀਐਸਪੀ ਜਸਵਿੰਦਰ ਟਿਵਾਣਾ ਸ਼ਾਮਲ ਹਨ, ਜੋ ਉਹਨਾਂ ਤੋਂ ਪੁੱਛਗਿੱਛ ਕਰਨਗੇ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਵਿਰੁੱਧ ਇਹ ਕੇਸ 20 ਦਸੰਬਰ 2021 ਨੂੰ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਠੀਕ ਪਹਿਲਾਂ ਕਾਂਗਰਸ ਸਰਕਾਰ ਦੌਰਾਨ ਦਰਜ ਕੀਤਾ ਗਿਆ ਸੀ। ਹਾਲਾਂਕਿ, ਮਜੀਠੀਆ ਨੇ ਇਸ ਕੇਸ ਵਿੱਚ ਕਾਨੂੰਨੀ ਲੜਾਈ ਲੜੀ ਸੀ ਅਤੇ ਅੰਮ੍ਰਿਤਸਰ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ। ਇਸ ਤੋਂ ਬਾਅਦ ਉਹ ਜੇਲ੍ਹ ਚਲਾ ਗਿਆ। ਉਸ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ। ਦੱਸਣਯੋਗ ਹੈ ਕਿ SIT ਪਹਿਲਾਂ ਹੀ ਬਿਕਰਮ ਮਜੀਠੀਆ ਤੋਂ ਪੁੱਛਗਿੱਛ ਕਰ ਚੁੱਕੀ ਹੈ। ਪਹਿਲਾਂ ਇਹ ਐਸਆਈਟੀ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਵਿੱਚ ਕੰਮ ਕਰ ਰਹੀ ਸੀ ਪਰ ਉਹ 31 ਦਸੰਬਰ ਨੂੰ ਸੇਵਾਮੁਕਤ ਹੋ ਗਏ ਸਨ। ਇਸ ਤੋਂ ਬਾਅਦ ਨਵੀਂ ਐਸਆਈਟੀ ਬਣਾਈ ਗਈ ਸੀ। ਫਿਰ ਇਸ ਦੀ ਅਗਵਾਈ ਪਟਿਆਲਾ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਦਿੱਤੀ ਗਈ। ਇਸ ਤੋਂ ਪਹਿਲਾਂ SIT ਨੇ ਮਜੀਠੀਆ ਨਾਲ ਜੁੜੇ ਚਾਰ ਲੋਕਾਂ ਤੋਂ ਪੁੱਛਗਿੱਛ ਕੀਤੀ ਸੀ। ਗੌਰਤਲਬ ਹੈ ਕਿ ਮਜੀਠੀਆ ਨੂੰ ਇਸ ਤੋਂ ਪਹਿਲਾਂ ਫਰਵਰੀ ਮਹੀਨੇ ਵਿੱਚ ਵੀ ਐਸਆਈਟੀ ਨੇ ਪੁੱਛਗਿੱਛ ਲਈ ਤਲਬ ਕੀਤਾ ਸੀ ਪਰ ਉਸ ਸਮੇਂ ਕਿਸਾਨਾਂ ਅੰਦੋਲਨ ਕਾਰਨ ਪੁਲਿਸ ਸ਼ੰਭੂ ਬਾਰਡਰ ‘ਤੇ ਤਾਇਨਾਤ ਸੀ। ਸਾਰੇ ਅਧਿਕਾਰੀ ਅਤੇ ਕਰਮਚਾਰੀ ਬਾਰਡਰ ਦੀ ਨਿਗਰਾਨੀ ਕਰ ਰਹੇ ਸਨ।  ਉਸ ਸਮੇਂ ਜਾਂਚ ਮੁਲਤਵੀ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਮਜੀਠੀਆ ਨੂੰ ਅੱਜ ਦੁਬਾਰਾ ਸਵਾਲ-ਜਵਾਬ ਲਈ ਬੁਲਾਇਆ ਗਿਆ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button