Press ReleasePunjabTop News

ਬਿਕਰਮ ਸਿੰਘ ਮਜੀਠੀਆ ਨੇ ਆਪ ਦੇ ਮੰਤਰੀ ਸਰਾਰੀ ਦੀ ਫਿਰੌਤੀ ਵਾਲੀ ਟੇਪ ਦੀ ਸੀ ਬੀ ਆਈ ਜਾਂਚ ਮੰਗੀ

ਚੰਡੀਗੜ੍ਹ : ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਆਪ ਸਰਕਾਰ ਦੇ ਮੰਤਰੀ ਸ੍ਰੀ ਫੌਜਾ ਸਿੰਘ ਸਰਾਰੀ ਦੀ ਫਿਰੌਤੀ ਵਾਲੀ ਟੇਪ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਹੈ। ਸਰਾਰੀ ਦੀ ਆਪਣੇ ਓ ਐਸ ਡੀ ਨਾਲ ਹੋਈ ਗੱਲਬਾਤ ਦੀ ਆਡੀਓ ਟੇਪ ਬਾਰੇ ਗੱਲਬਾਤ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੰਤਰੀ ਕੁਝ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਕੋਲੋਂ ਫਿਰੌਤੀ ਦੀ ਰਕਮ ਹਾਸਲ ਕਰਨ ਦੀ ਯੋਜਨਾ ’ਤੇ ਚਰਚਾ ਕਰਦੇ ਫੜੇ ਗਏ ਹਨ।Shiromani Akali Dal (SAD)

CM Mann ਦੇ ਘਰ ਅੱਗੇ ਲੱਗਿਆ ਮੋਰਚਾ, ਸਰਕਾਰ ਨੂੰ ਸਿੱਧੀ Warning, ਸਾਰੇ ਰੋਡ ਕਰਤੇ ਜਾਮ | D5 Channel Punjabi

ਉਹਨਾਂ ਕਿਹਾ ਕਿ ਓ ਐਸ ਡੀ ਨੇ ਆਪ ਇਹ ਗੱਲ ਆਖੀ ਹੈ ਕਿ ਇਹ ਆਡੀਓ ਟੇਪ ਅਸਲੀ ਹੈ ਅਤੇ ਇਹ ਹੁਣ ਸਰਕਾਰ ਦੇ ਹੱਥ ਹੈ ਕਿ ਉਹ ਸ੍ਰੀ ਸਰਾਰੀ ਦੇ ਖਿਲਾਫ ਦੋਸ਼ਾਂ ਵਾਲੀ ਇਹ ਟੇਪ ਸੀ ਬੀ ਆਈ ਨੂੰ ਸੌਂਪ ਕੇ ਇਸਦੀ ਡੂੰਘਾਈ ਨਾਲ ਜਾਂਚ ਕਰਵਾਉਂਦੀ ਹੈ ਜਾਂ ਨਹੀਂ। ਸਰਦਾਰ ਮਜੀਠੀਆ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਕਿ ਸ੍ਰੀ ਸਰਾਰੀ ਦੇ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਸਾਬਕਾ ਮੰਤਰੀ ਸ੍ਰੀ ਵਿਜੇ ਕੁਮਾਰ ਸਿੰਗਲਾ ਦੇ ਮਾਮਲੇ ਵਿਚ ਮੁੱਖ ਮੰਤਰੀ ਨੇ ਇਹ ਦਾਅਵਾ ਕੀਤਾ ਸੀ ਕਿ ਉਹਨਾਂ ਨੇ ਉਹ ਵੀਡੀਓ ਵੇਖੀ ਹੈ ਜਿਸ ਤੋਂ ਸ੍ਰੀ ਸਿੰਗਲਾ ਦੋਸ਼ੀ ਸਾਬਤ ਹੁੰਦੇ ਹਨ ਤੇ ਇਸੇ ਲਈ ਉਹ ਉਹਨਾਂ ਨੂੰ ਬਰਖ਼ਾਸਤ ਕਰ ਰਹੇ ਹਨ ਤੇ ਉਹਨਾਂ ਖਿਲਾਫ ਕੇਸ ਦਰਜ ਕੀਤਾ ਜਾ ਰਿਹਾ ਹੈ।

ਫਰਨੀਚਰ ਦੀ ਦੁਕਾਨ ’ਤੇ ਕਮਾਲ ਦੀ ਆਫਰ, ਆਹ ਵੀਡੀਓ ਦਿਖਾ ਕੇ ਲੈ ਲਓ ਵੱਡਾ ਡਿਸਕਾਉਂਟ, ਪਾਓ ਜ਼ਿੰਦਗੀ ਭਰ ਦੀ ਗਾਰੰਟੀ |

ਅਕਾਲੀ ਆਗੂ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਦੋਗਲੇ ਮਾਪਦੰਡ ਨਹੀਂ ਅਪਣਾਉਣੇ ਚਾਹੀਦੇ। ਉਹਨਾਂ ਮੰਗ ਕੀਤੀ ਕਿ ਸ੍ਰੀ ਸਰਾਰੀ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਉਹਨਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ। ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਨੇ ਸ੍ਰੀ ਵਿਜੇ ਸਿੰਗਲਾ ਦੇ ਮਾਮਲੇ ਵਿਚ ਯੂ ਟਰਨ ਮਾਰ ਲਿਆ ਹੈ ਤੇ ਹੁਣ ਸਾਬਕਾ ਮੰਤਰੀ ਜਿਹਨਾਂ ਨੂੰ ਪਹਿਲਾਂ ਆਪਣੇ ਤੋਂ ਦੂਰ ਕਰ ਦਿੱਤਾ ਗਿਆ ਸੀ, ਪਾਰਟੀ ਦੀਆਂ ਸਾਰੀਆਂ ਮੀਟਿੰਗਾਂ ਵਿਚ ਨਿਯਮਿਤ ਵੇਖੇ ਜਾ ਸਕਦੇ ਹਨ।

Gangsters ਖ਼ਿਲਾਫ਼ ਵੱਡਾ Action, ਕੱਲੇ-ਕੱਲੇ ਦੇ ਘਰ NIA ਦੀ ਰੇਡ, ਹੁਣ ਨੀ ਬਚਦਾ ਕੋਈ | D5 Channel Punjabi

ਉਹਨਾਂ ਕਿਹਾ ਕਿ ਜਿਸ ਵੀਡੀਓ ਦੇ ਆਧਾਰ ’ਤੇ ਉਹਨਾਂ ਨੂੰ ਬਰਖ਼ਾਸਤ ਕੀਤਾ ਗਿਆ ਸੀ, ਉਹ ਹਾਲੇ ਤੱਕ ਅਦਾਲਤ ਵਿਚ ਪੇਸ਼ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਉਹਨਾਂ ਖਿਲਾਫ ਕੇਸ ਵਿਚ ਹਾਲੇ ਤੱਕ ਚਾਰਜਸ਼ੀਟ ਵੀ ਦਾਇਰ ਨਹੀਂ ਕੀਤੀ ਗਈ। ਸਰਦਾਰ ਮਜੀਠੀਆ ਨੇ ਇਹ ਵੀ ਦੱਸਿਆ ਕਿ ਕਿਵੇਂ ਸ੍ਰੀ ਸਰਾਰੀ ਗੈਰ ਕਾਨੂੰਨੀ ਮਾਇਨਿੰਗ ਵਿਚ ਸ਼ਾਮਲ ਹਨ ਤੇ ਇਹ ਖੁਲ੍ਹਾਸਾ ਜਨਤਕ ਹੈ ਪਰ ਆਪ ਸਰਕਾਰ ਨੇ ਉਹਨਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ।

NIA Raid Live : Goldy Brar ਦੇ ਘਰ ਪਹੁੰਚੀ Police ਹੀ Police ਅਚਾਨਕ ਸਾਰੇ ਗੈਂਗਸਟਰਾਂ ਨੂੰ ਪਈਆਂ ਭਾਜੜਾਂ

ਇਕ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਸਰਕਾਰ ਉਹਨਾਂ ਦਾ ਬਚਾਅ ਕਰਨ ਲਈ ਪੱਬਾਂ ਭਾਰ ਹੈ ਜਿਹਨਾਂ ਨੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਫੈਸਲੇ ਦਾ ਜਨਤਕ ਤੌਰ ’ਤੇ ਪ੍ਰਚਾਰ ਕੀਤਾ ਸੀ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਮਰਹੂਮ ਗਾਇਕ ਦੀ ਮਾਂ ਦੀ ਜ਼ੋਰਦਾਰ ਮੰਗ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਹਨਾਂ ਕਿਹਾ ਕਿ ਇਹਨਾਂ ਕਸੂਰਵਾਰਾਂ ਵਿਚ ਮੀਡੀਆ ਡਾਇਰੈਕਟਰ ਬਲਦੇਵ ਪੰਨੂ ਤੇ ਕੋਆਰਡੀਨੇਟਰ ਆਯੂਸ਼ੀ ਵੀ ਸ਼ਾਮਲ ਹਨ।

ਕਸੂਤਾ ਫਸਿਆ Lawrence Bishnoi, ਆਹ ਮਾਮਲੇ ਨੇ ਉਲਝਾਈ ਤਾਣੀ, Police ਨੇ ਸਾਂਭ ਲਿਆ ਮੌਕਾ | D5 Channel Punjabi

ਮੀਡੀਆ ਦੇ ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਇਹ ਸਰਕਾਰ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਨਾਕਾਮ ਹੋ ਗਈ ਹੈ ਤੇ ਇਸੇ ਕਾਰਨ ਐਨ ਆਈ ਏ ਨੇ ਸੂਬੇ ਵਿਚ ਛਾਪੇਮਾਰੀ ਕਰ ਕੇ ਜਿਹਨਾਂ ਦੇ ਗੈਂਗਸਟਰਾਂ ਨਾਲ ਸੰਬੰਧ ਹਨ, ਉਹਨਾਂ ਨੂੰ ਨਿਸ਼ਾਨੇ ’ਤੇ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button