ਬਿਜਲੀ ਦੀਆਂ ਵਧਦੀਆਂ ਕੀਮਤਾਂ ਦੇ ਮੁੱਦੇ ਨੂੰ ਲੈ ਕੇ ‘ਆਪ’ ਵਿਧਾਇਕਾਂ ਵੱਲੋਂ ਵਿਧਾਨ ਸਭਾ ਵੱਲ ਪੈਦਲ ਮਾਰਚ
ਕੈਪਟਨ ਅਮਰਿੰਦਰ ਬਿਜਲੀ ਸਮਝੌਤੇ ਰੱਦ ਕਰਨ ਬਾਰੇ ਲੋਕਾਂ ਨਾਲ ਕੀਤੇ ਵਾਅਦੇ ਤੋਂ ਮੁਕਰੇ : ਹਰਪਾਲ ਸਿੰਘ ਚੀਮਾ
ਪਹਿਲਾਂ ਸੁਖਬੀਰ ਤੇ ਹੁਣ ਅਮਰਿੰਦਰ ਨੇ ਸੰਭਾਲੀ ਲੋਕਾਂ ਨੂੰ ਲੁੱਟਣ ਦੀ ਕਮਾਨ : ਅਮਨ ਅਰੋੜਾ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਅੱਜ ਕੈਪਟਨ ਅਮਰਿੰਦਰ ਸਰਕਾਰ ਵੱਲੋਂ ਲਗਾਤਾਰ ਵਧਾਈਆਂ ਜਾ ਰਹੀਆਂ ਬਿਜਲੀਆਂ ਦੀਆਂ ਕੀਮਤਾਂ ਦੇ ਵਿਰੁੱਧ ਐਮਐਲਏ ਹੋਸਟਲ ਤੋਂ ਵਿਧਾਨ ਸਭਾ ਵੱਲ ਪੈਦਲ ਮਾਰਚ ਕੀਤਾ ਗਿਆ। ਵਿਧਾਇਕਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਉੱਤੇ ਵਾਅਦਿਆਂ ਤੋਂ ਮੁਕਰਨ ਦਾ ਦੋਸ਼ ਲਗਾਇਆ। ਇਸ ਮੌਕੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਅਮਨ ਅਰੋੜਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਬਿਜਲੀ ਦੀਆਂ ਕੀਮਤਾਂ ਘੱਟ ਕਰਨ ਦੇ ਵਾਅਦੇ ਕੀਤੇ ਸਨ, ਉਸੇ ਕੈਪਟਨ ਨੇ ਆਪਣੇ 4 ਸਾਲ ਦੇ ਸ਼ਾਸਨ ਦੌਰਾਨ 14 ਵਾਰ ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਕਿਹਾ ਸੀ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਜੋ ਨਿੱਜੀ ਕੰਪਨੀਆਂ ਨਾਲ ਸਮਝੌਤੇ ਕੀਤੇ ਗਏ ਹਨ ਉਨ੍ਹਾਂ ਨੂੰ ਰਿਵਿਊ ਕਰਕੇ ਰੱਦ ਕੀਤਾ ਜਾਵੇਗਾ। ਪ੍ਰੰਤੂ ਸੱਤਾ ਵਿਚ ਆਇਆ ਕੈਪਟਨ ਅਮਰਿੰਦਰ ਸਿੰਘ ਨੂੰ 4 ਸਾਲ ਹੋ ਚੁੱਕੇ ਹਨ, ਪਰ ਵਾਅਦੇ ਤੋਂ ਮੁਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਇਸ ਲਈ ਕੋਈ ਕਦਮ ਨਹੀਂ ਚੁੱਕਿਆ।
ਲਓ ਸਰਦਾਰ ਨੇ ਗੱਡਿਆ ਨੇਪਾਲ ‘ਚ ਕਿਸਾਨੀ ਝੰਡਾ,ਨੇਪਾਲੀਆਂ ਨੇ ਕਿਸਾਨਾਂ ਦੇ ਹੱਕ ‘ਚ ਮਾਰਿਆ ਲਲਕਾਰਾ!
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੇ ਕਿਹਾ ਸੀ ਕਿ ਬਿਜਲੀ ਕੀਮਤਾਂ ਸਬੰਧੀ ਵਾਈਟ ਪੇਪਰ ਲਿਆਂਦਾ ਜਾਵੇਗਾ, ਪ੍ਰੰਤੂ ਕੈਪਟਨ ਅਮਰਿੰਦਰ ਹਰ ਵਾਅਦਾ ਕਰਕੇ ਭੁਲ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਦੇ ਲੋਕ ਮਹਿੰਗੀ ਬਿਜਲੀ ਖਰੀਦ ਰਹੇ ਹਨ, ਮਹਿੰਗਾਈ ਦੇ ਦੌਰ ਵਿਚ ਲੋਕਾਂ ਉੱਤੇ ਸਰਕਾਰ ਹੋਰ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਬਿਜਲੀ ਖਰੀਦਕੇ ਆਪਣੇ ਲੋਕਾਂ ਨੂੰ ਮੁਫਤ ਬਿਜਲੀ ਦੇ ਰਹੀ ਹੈ, ਦੂਜੇ ਪਾਸੇ ਜਿੱਥੇ ਬਿਜਲੀ ਦਾ ਪੈਦਾ ਹੁੰਦੀ ਹੈ ਉਸ ਸੂਬੇ ਦੀ ਕੈਪਟਨ ਸਰਕਾਰ ਲੋਕਾਂ ਨੂੰ ਸਭ ਤੋਂ ਮਹਿੰਗੀਆਂ ਕੀਮਤਾਂ ਉੱਤੇ ਬਿਜਲੀ ਦੇ ਰਹੀ ਹੈ। ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਚਲ ਰਹੇ ਵਿਧਾਨ ਸਭਾ ਸੈਸ਼ਨ ‘ਚ ਬਿੱਲ ਲਗਾਏ ਸਨ, ਪਰ ਸਪੀਕਰ ਸਾਹਿਬ ਨੇ ਇਹ ਕਹਿੰਦੇ ਹੋਏ ਰੱਦ ਕਰ ਦਿੱਤਾ ਹੈ ਕਿ ਇਹ ਤਾਜ਼ਾ ਮਸਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਿਛਲੇ 4 ਸਾਲਾਂ ਤੋਂ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ ਕਰ ਰਹੀ ਹੈ, ਪਰ ਸਰਕਾਰ ਕੁੰਭਕਰਨੀ ਨੀਂਦ ਸੋ ਰਹੀ ਹੈ।
ਅਕਾਲੀ ਤੇ ਝਾੜੂ ਵਾਲੇ ਹੋਏ ਇਕੱਠੇ!ਫੇਰ ਚੰਡੀਗੜ੍ਹ ’ਚ ਪਾਤਾ ਗਾਹ,ਕੈਪਟਨ ਸਰਕਾਰ ਦੇ ਉੱਡੇ ਹੋਸ਼
ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਕਾਂਗਰਸ ਸਰਕਾਰ ਦੇ ਖੁਦ ਦੇ ਮੰਤਰੀ ਅਤੇ ਵਿਧਾਇਕ ਵੀ ਇਸ ਮੁੱਦੇ ਉੱਤੇ ਬੋਲ ਚੁੱਕੇ ਹਨ, ਪਰ ਕੈਪਟਨ ਅਮਰਿੰਦਰ ਸਿੰਘ ਨੂੰ ਕੁਝ ਸੁਣਾਈ ਹੀ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਮੇਂ ਸੁਖਬੀਰ ਬਾਦਲ ਕੋਲ ਕਮਿਸ਼ਨ ਪਹੁੰਚਦਾ ਸੀ, ਹੁਣ ਕੈਪਟਨ ਅਮਰਿੰਦਰ ਸਿੰਘ ਆਪਣਾ ਹਿੱਸਾ ਲੈ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੈਪਟਨ ਸਾਹਿਬ ਨੇ ਕੰਪਨੀਆਂ ਨੂੰ ਖੁੱਲ੍ਹੀ ਛੁੱਟੀ ਦਿੱਤੀ ਹੋਈ ਹੈ ਕਿ ਲੋਕਾਂ ਨੂੰ ਲੁੱਟਕੇ ਆਪਣੀਆਂ ਤਿਜੌਰੀਆਂ ਭਰੀ ਚੱਲੋ ਅਤੇ ਮੇਰਾ ਬਣਦਾ ਹਿੱਸਾ ਸਮੇਂ ਸਿਰ ਮੈਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜੋ ਚੋਣਾਂ ਸਮੇਂ ਵਾਅਦੇ ਕੀਤੇ ਸਨ ਜੇਕਰ ਉਹ ਪੂਰੇ ਕੀਤੇ ਹੁੰਦੇ ਤਾਂ ਹੁਣ 2022 ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਰਣਨੀਤੀ ਘਾੜੇ ਦੀ ਜ਼ਰੂਰਤ ਨਹੀਂ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.