
21 ਜੁਲਾਈ ਤੋਂ ਲਗਾਤਾਰ ਹੜਤਾਲ ‘ਤੇ ਚੱਲ ਰਹੇ ਬਿਜਲੀ ਮੁਲਾਜ਼ਮ ਦੀ ਹੜਤਾਲ ਖਤਮ ਹੋ ਗਈ ਹੈ। ਪੰਜਾਬ ਸਰਕਾਰ ਤੇ ਬਿਜਲੀ ਮੁਲਾਜ਼ਮਾਂ ਵਿਚਾਲੇ ਐਤਵਾਰ ਮੀਟਿੰਗ ਦੌਰਾਨ ਮੰਗਾਂ ਮੰਨਣ ਦੇ ਲਿਖਤੀ ਭਰੋਸੇ ਉਪਰੰਤ ਇਹ ਹੜਤਾਲ ਵਾਪਸ ਦਾ ਫੈਸਲਾ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਬਿਜਲੀ ਮੁਲਾਜ਼ਮਾਂ ਦੀ 5 ਘੰਟੇ ਤੱਕ ਮੀਟਿੰਗ ਚੱਲੀ, ਜਿਸ ਦੌਰਾਨ ਵਿੱਤ ਮੰਤਰੀ ਵੱਲੋਂ ਬਿਜਲੀ ਆਗੂਆਂ ਨੂੰ ਮੰਗਾਂ ਮੰਨਣ ਲਈ ਸਹਿਮਤੀ ਦਿੱਤੀ ਗਈ ਅਤੇ ਮੰਗਾਂ ਨੂੰ ਲਿਖਤੀ ਰੂਪ ‘ਚ ਮੰਨਣ ਦਾ ਭਰੋਸਾ ਦਿੱਤਾ। ਉਪਰੰਤ, ਬਿਜਲੀ ਆਗੂਆਂ ਵੱਲੋਂ ਫੈਸਲਾ ਲਿਆ ਗਿਆ ਕਿ ਸਾਰੇ ਹੜਤਾਲੀ ਕਾਮੇ ਕੰਮ ‘ਤੇ ਮੁੜਨਗੇ।ਮੁਲਾਜ਼ਮਾਂ ਵੱਲੋਂ ਠੇਕੇਦਾਰੀ ਸਿਸਟਮ ਬੰਦ ਕਰਨ ਅਤੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਕੀਤੀ ਜਾ ਰਹੀ ਸੀ। ਇਸ ਦੇ ਨਾਲ ਹੀ ਬਰਾਬਰ ਕੰਮ – ਬਰਾਬਰ ਤਨਖਾਹ ਅਤੇ 18 ਫੀਸਦ DA ਦੀ ਅਦਾਇਗੀ ਦੀ ਵੀ ਮੰਗ ਸੀ।
ਬਿਜਲੀ ਕਰਮਚਾਰੀ ਯੂਨੀਅਨਾਂ ਵੱਲੋਂ ਪਹਿਲਾਂ 21 ਤੇ 22 ਜੁਲਾਈ ਦੀ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ, ਜਿਸ ਤਹਿਤ ਸੂਬੇ ਦੇ ਸਾਰੇ ਸਬ-ਡਿਵੀਜ਼ਨਾਂ, ਡਿਵੀਜ਼ਨਾਂ, ਸਰਕਲ ਦਫਤਰਾਂ, ਗਰਿੱਡ ਸਬ-ਸਟੇਸ਼ਨਾਂ, ਥਰਮਲ ਪਾਵਰ ਪਲਾਂਟਾਂ ਅਤੇ ਹਾਈਡਲ ਪ੍ਰੋਜੈਕਟਾਂ ਦੇ ਕਰਮਚਾਰੀ ਇਸ ਦੋ-ਰੋਜ਼ਾ ਅੰਦੋਲਨ ਦੌਰਾਨ ਕੰਮ ਦਾ ਬਾਈਕਾਟ ਕੀਤਾ ਗਿਆ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




