
ਦਿੱਲੀ ਤੋਂ BJP ਸੰਸਦ ਮੈਂਬਰ ਰਾਮਵੀਰ ਸਿੰਘ ਬਿਧੂੜੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸਾਬਕਾ ਕਾਂਗਰਸ ਆਗੂ ਸੱਜਣ ਕੁਮਾਰ ਦੇ ਘਰ ਅਫਸੋਸ ਕਰਨ ਜਾਣ ਨੂੰ ਆਪਣੀ ਗਲਤੀ ਮੰਨਦੇ ਹੋਏ ਸ਼ਨੀਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਮਾਫ਼ੀ ਮੰਗੀ। ਬਿਧੂੜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਨਤਮਸਤਕ ਹੋ ਕੇ ਗੁਰੂ ਸਾਹਿਬ ਤੋਂ ਖਿਮਾ ਜਾਚਨਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸਕੱਤਰੇਤ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਆਪਣਾ ਖਿਮਾ ਜਾਚਨਾ ਪੱਤਰ ਸੌਂਪਿਆ ਤੇ ਆਪਣਾ ਪੱਖ ਰੱਖਿਆ। ਇਸ ਤੋਂ ਪਹਿਲਾਂ ਬਿਧੂੜੀ ਨੇ 5 ਸਤੰਬਰ 2026 ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ‘ਚ ਲਿਖਤੀ ਰੂਪ ‘ਚ ਖ਼ਿਮਾ ਯਾਚਨਾ ਭੇਜੀ ਸੀ।ਆਪਣੀ ਖਿਮਾ ਯਾਚਨਾ ‘ਚ ਬਿਧੂੜੀ ਨੇ ਕਿਹਾ ਕਿ ਉਹ ਹਮੇਸ਼ਾ ਸੱਜਣ ਕੁਮਾਰ ਦੇ ਸਿੱਖ ਕਤਲੇਆਮ ‘ਚ ਦੋਸ਼ੀ ਹੋਣ ਕਾਰਨ ਉਸ ਦੇ ਵਿਰੋਧ ‘ਚ ਬੋਲਦੇ ਰਹੇ ਹਨ। ਉਨ੍ਹਾਂ ਸਵੀਕਾਰ ਕੀਤਾ ਕਿ ਅਜਿਹੇ ਵਿਅਕਤੀ ਦੇ ਘਰ ਅਫਸੋਸ ਲਈ ਜਾਣਾ ਵੀ ਪਾਪ ਹੈ ਜਿਸ ਨੇ ਸਿੱਖ ਕਤਲੇਆਮ ‘ਚ ਹਿੱਸਾ ਲਿਆ ਹੋਵੇ। ਬਿਧੂੜੀ ਨੇ ਆਪਣੀ ਇਸ ਗਲਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਮੰਗੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਸੰਸਦ ਮੈਂਬਰ ਰਾਮਵੀਰ ਸਿੰਘ ਬਿਧੂੜੀ ਨੇ ਆਪਣੀ ਗਲਤੀ ਦਾ ਅਹਿਸਾਸ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖਿਮਾ ਯਾਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਿਧੂੜੀ ਦੀ ਖਿਮਾ ਯਾਚਨਾ ਤੋਂ ਉਨ੍ਹਾਂ ਹੋਰ ਸਿਆਸੀ ਆਗੂਆਂ ਨੂੰ ਵੀ ਸੀਖ ਲੈਣੀ ਚਾਹੀਦੀ ਹੈ, ਜੋ ਸੱਜਣ ਕੁਮਾਰ ਦੇ ਘਰ ਅਫਸੋਸ ਲਈ ਗਏ ਸਨ। ਖਾਸ ਕਰਕੇ ਕਾਂਗਰਸ ਨਾਲ ਜੁੜੇ ਆਗੂਆਂ ਨੂੰ ਸਿੱਖ ਕੌਮ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੀ ਮੌਜੂਦ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




