ਜ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਅਧਿਆਪਕਾਂ ਨੂੰ ਜਾਰੀ ਕੀਤੀ ਗਈ ਚਿਤਾਵਨੀ ’ਚ ਕਿਹਾ ਗਿਆ ਹੈ ਕਿ ਜੋ ਅਧਿਆਪਕ ਚੱਲ ਰਹੇ ਅੰਦੋਲਨ ’ਚ ਭਾਗ ਲੈ ਰਹੇ ਹਨ ਅਤੇ ਬਿਨਾਂ ਛੁੱਟੀ ਦੇ ਆਪਣੀ ਡਿਊਟੀ ਛੱਡ ਰਹੇ ਹਨ, ਨੂੰ ਤਨਖ਼ਾਹ ਨਹੀਂ ਦਿੱਤੀ ਜਾਵੇਗੀ। ਪੰਜਾਬ ਦੇ ਸਕੂਲ ਸਿੱਖਿਆ ਸਕੱਤਰ ਵੱਲੋਂ ਜਾਰੀ ਆਦੇਸ਼ ’ਚ ਕਿਹਾ ਗਿਆ ਹੈ ਕਿ ਬਿਨਾਂ ਅਧਿਕਾਰਤ ਛੁੱਟੀ ਦੇ ਗੈਰ-ਹਾਜ਼ਰ ਪਾਏ ਜਾਣ ਵਾਲੇ ਕਿਸੇ ਵੀ ਮੁਲਾਜ਼ਮ ’ਤੇ ‘ਕੰਮ ਨਹੀਂ ਤਾਂ ਤਨਖ਼ਾਹ ਨਹੀਂ’ ਨਿਯਮ ਲਾਗੂ ਹੋਵੇਗਾ। ਆਦੇਸ਼ ’ਚ ਮੁਲਾਜ਼ਮਾਂ ਦੀ ਗੈਰ-ਮੌਜੂਦਗੀ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਹੈੱਡ ਆਫਿਸ, ਫੀਲਡ ਆਫਿਸ ਅਤੇ ਸਕੂਲਾਂ ਦੇ ਕੰਮ-ਕਾਜ ਵਿਚ ਅੜਿੱਕਾ ਪੈਣ ’ਤੇ ਚਿੰਤਾ ਪ੍ਰਗਟ ਕੀਤੀ ਗਈਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.