ਗੁਜਰਾਤ ਹਾਈਕੋਰਟ ਨੇ ਜੇਲ੍ਹ ਵਿੱਚ ਬੰਦ ਆਸਾਰਾਮ ਨੂੰ ਆਪਣੀ ਬਿਮਾਰ ਪਤਨੀ ਨੂੰ ਮਿਲਣ ਲਈ 20 ਦਿਨਾਂ ਦੀ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪਤਨੀ ਇਸ ਸਮੇਂ ਅਹਿਮਦਾਬਾਦ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਹੈ।
ਜਸਟਿਸ ਗੀਤਾ ਗੋਪੀ ਅਤੇ ਜਸਟਿਸ ਐੱਲ.ਐੱਸ ਪੀਰਜ਼ਾਦਾ ਦੀ ਡਿਵੀਜ਼ਨ ਬੈਂਚ ਨੇ ਮਾਮਲੇ ਦੀ ਸੁਣਵਾਈ ਦੌਰਾਨ ਪਤਨੀ ਦੀ ਸਿਹਤ ਨਾਲ ਸਬੰਧਤ ਪੁਲਸ ਰਿਪੋਰਟ ਅਤੇ ਡਾਕਟਰੀ ਜਾਣਕਾਰੀ ’ਤੇ ਗੌਰ ਕੀਤਾ। ਰਿਪੋਰਟ ਮੁਤਾਬਕ ਇਲਾਜ ਤੋਂ ਬਾਅਦ ਉਸਦੀ ਸਿਹਤ ਵਿੱਚ ਸੁਧਾਰ ਹੋਇਆ ਹੈ ਅਤੇ ਡਾਕਟਰਾਂ ਨੇ ਦੋ-ਤਿੰਨ ਦਿਨਾਂ ਵਿੱਚ ਹਾਲਾਤ ਠੀਕ ਰਹਿਣ ’ਤੇ ਹਸਪਤਾਲ ਤੋਂ ਛੁੱਟੀ ਮਿਲਣ ਦੀ ਉਮੀਦ ਜਤਾਈ ਸੀ।
ਆਸਾਰਾਮ ਵੱਲੋਂ ਅਦਾਲਤ ਵਿੱਚ ਦਲੀਲ ਦਿੱਤੀ ਗਈ ਸੀ ਕਿ ਉਸਦੀ ਪਤਨੀ ਦੀ ਸਿਹਤ ਖਰਾਬ ਹੋਣ ਕਾਰਨ ਉਹ ਉਸਨੂੰ ਮਿਲਣਾ ਚਾਹੁੰਦਾ ਹੈ। ਇਸ ਲਈ ਮਨੁੱਖੀ ਆਧਾਰ ’ਤੇ 20 ਦਿਨਾਂ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਅਦਾਲਤ ਨੇ ਮੈਡੀਕਲ ਰਿਪੋਰਟਾਂ ਦੇ ਆਧਾਰ ’ਤੇ ਇਹ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।
ਅਦਾਲਤ ਨੇ ਕਿਹਾ ਕਿ ਜੇਕਰ ਆਸਾਰਾਮ ਆਪਣੀ ਪਤਨੀ ਨਾਲ ਗੱਲਬਾਤ ਕਰਨਾ ਚਾਹੁੰਦਾ ਹੈ ਤਾਂ ਉਹ ਜੇਲ੍ਹ ਸੁਪਰਡੈਂਟ ਕੋਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲ ਕਰਨ ਦੀ ਇਜਾਜ਼ਤ ਲਈ ਅਰਜ਼ੀ ਦੇ ਸਕਦਾ ਹੈ। ਆਸਾਰਾਮ ਇਸ ਸਮੇਂ ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿੱਚ ਬੰਦ ਹੈ।
ਆਸਾਰਾਮ ਗੁਜਰਾਤ ਦੇ ਇੱਕ 2013 ਦੇ ਜਬਰ-ਜ਼ਨਾਹ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ ਅਤੇ ਇਸ ਸਜ਼ਾ ਖ਼ਿਲਾਫ਼ ਉਸਦੀ ਅਪੀਲ ਗੁਜਰਾਤ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ। ਇਸ ਤੋਂ ਇਲਾਵਾ ਰਾਜਸਥਾਨ ਦੇ ਜੋਧਪੁਰ ਵਿੱਚ 2013 ਦੇ ਇੱਕ ਹੋਰ ਮਾਮਲੇ ਵਿੱਚ ਨਾਬਾਲਗ ਨਾਲ ਜਬਰ-ਜ਼ਨਾਹ ਦੇ ਦੋਸ਼ ਵਿੱਚ ਵੀ ਉਸਨੂੰ ਉਮਰ ਕੈਦ ਦੀ ਸਜ਼ਾ ਹੋ ਚੁੱਕੀ ਹੈ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.