IndiaTop News

ਬਿਲਕਿਸ ਬਾਨੋ ਗੈਂਗਰੇਪ ਦੇ 11 ਦੋਸ਼ੀਨਹੀਂ ਹਨ ਪੁਲਿਸ ਦੇ ਸੰਪਰਕ ‘ਚ

ਬਿਲਕਿਸ ਬਾਨੋ ਗੈਂਗਰੇਪ ਦੇ 11 ਦੋਸ਼ੀ ਪੁਲਿਸ ਦੇ ਸੰਪਰਕ ਵਿੱਚ ਨਹੀਂ ਹਨ। ਗੁਜਰਾਤ ਦੇ ਦਾਹੋਦ ਦੇ ਐਸਪੀ ਬਲਰਾਮ ਮੀਨਾ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਨੂੰ ਦੋਸ਼ੀਆਂ ਦੇ ਆਤਮ ਸਮਰਪਣ ਦੀ ਜਾਣਕਾਰੀ ਨਹੀਂ ਹੈ। ਉਨ੍ਹਾਂ ਨੂੰ ਅਜੇ ਤੱਕ ਸੁਪਰੀਮ ਕੋਰਟ ਦੇ ਫੈਸਲੇ ਦੀ ਕਾਪੀ ਨਹੀਂ ਮਿਲੀ ਹੈ, ਜਿਸ ‘ਚ ਦੋਸ਼ੀਆਂ ਨੂੰ ਦੋ ਹਫਤਿਆਂ ‘ਚ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਹੈ।ਦਾਹੋਦ ਦੇ ਐੱਸ.ਪੀ. ਨੇ ਦੱਸਿਆ ਕਿ ਸਾਰੇ ਦੋਸ਼ੀ ਗੁਜਰਾਤ ਦੇ ਸਿੰਗਵਾੜ ਦੇ ਰਹਿਣ ਵਾਲੇ ਹਨ। ਉਨ੍ਹਾਂ ਵਿਚੋਂ ਕੁਝ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਆਉਂਦੇ ਰਹਿੰਦੇ ਹਨ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਰਣਧੀਕਪੁਰ ‘ਚ ਸ਼ਾਂਤੀ ਬਣਾਈ ਰੱਖਣ ਲਈ ਪੁਲਸ ਬਲ ਤਾਇਨਾਤ ਕਰ ਦਿੱਤੇ ਗਏ ਹਨ।8 ਜਨਵਰੀ ਨੂੰ ਸੁਪਰੀਮ ਕੋਰਟ ਨੇ 2002 ਦੇ ਗੁਜਰਾਤ ਦੰਗਿਆਂ ਦੌਰਾਨ ਬਿਲਕਿਸ ਸਮੂਹਿਕ ਬਲਾਤਕਾਰ ਦੇ 11 ਦੋਸ਼ੀਆਂ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰਨ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ- ਗੁਜਰਾਤ ਸਰਕਾਰ ਦੋਸ਼ੀਆਂ ਨੂੰ ਕਿਵੇਂ ਮਾਫ਼ ਕਰ ਸਕਦੀ ਹੈ? ਜੇਕਰ ਸੁਣਵਾਈ ਮਹਾਰਾਸ਼ਟਰ ‘ਚ ਹੋਈ ਤਾਂ ਰਿਹਾਈ ਦਾ ਫੈਸਲਾ ਉਥੋਂ ਦੀ ਸਰਕਾਰ ਹੀ ਕਰੇਗੀ। ਅਦਾਲਤ ਨੇ ਦੋਸ਼ੀਆਂ ਨੂੰ 2 ਹਫਤਿਆਂ ਦੇ ਅੰਦਰ ਆਤਮ ਸਮਰਪਣ ਕਰਨ ਲਈ ਕਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button