Breaking NewsD5 specialIndiaNewsPunjab

ਬਿਹਤਰ ਸਿਹਤ ਸਹੂਲਤਾਂ ਲਈ ਫੰਡਾਂ ਦੀ ਕਮੀ ਨਹੀਂ-ਰਵਨੀਤ ਸਿੰਘ ਬਿੱਟੂ

-1 ਕਰੋੜ ਰੁਪਏ ਲਾਗਤ ਵਾਲਾ ਸਾਜੋ ਸਮਾਨ ਸਿਹਤ ਵਿਭਾਗ ਨੂੰ ਸਪੁਰਦ
-ਲੋਕ ਸਭਾ ਮੈਂਬਰ ਵੱਲੋਂ ਦਿੱਤੇ ਐੱਮ. ਪੀ. ਲੈਡ ਫੰਡਾਂ ਨਾਲ ਖਰੀਦਿਆ ਸਾਜੋ ਸਮਾਨ
-ਲੋਕਾਂ ਦੀ ਸੁਰੱਖਿਆ ਲਈ ਜ਼ਿਲ•ਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਯਤਨਸ਼ੀਲ-ਡਿਪਟੀ ਕਮਿਸ਼ਨਰ
ਲੁਧਿਆਣਾ, 2 ਮਈ (000)-ਲੁਧਿਆਣਾ ਤੋਂ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਵੀ ਕਮੀ ਨਹੀਂ ਹੈ। ਉਨ•ਾਂ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਦੀ ਮੰਗ ‘ਤੇ ਉਨ•ਾਂ ਨੇ ਆਪਣੇ ਐੱਮ. ਪੀ. ਲੈਡ ਫੰਡਾਂ ਵਿੱਚੋਂ ਕਰੀਬ 1 ਕਰੋੜ ਰੁਪਏ ਦਾ ਸਿਹਤ ਸਾਜੋ ਸਮਾਨ ਮੁਹੱਈਆ ਕਰਵਾਇਆ ਹੈ। ਉਨ•ਾਂ ਅੱਜ ਸਥਾਨਕ ਜ਼ਿਲ•ਾ ਪ੍ਰੀਸ਼ਦ ਦਫ਼ਤਰ ਵਿਖੇ ਇਹ ਸਾਜੋ ਸਮਾਨ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਪੁਰਦ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰੀ ਅਮਿਤ ਬੈਂਬੀ, ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਇਕੱਤਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਬਿੱਟੂ ਨੇ ਕਿਹਾ ਕਿ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਦੇ ਕਾਰਨ ਪੈਦਾ ਹੋਈ ਸਥਿਤੀ ਨਾਲ ਨਿਪਟਣ ਲਈ ਉਨ•ਾਂ ਨੇ ਸਿਹਤ ਵਿਭਾਗ ਨੂੰ ਆਪਣੀਆਂ ਲੋੜਾਂ ਬਾਰੇ ਜਾਣੂ ਕਰਾਉਣ ਲਈ ਕਿਹਾ ਸੀ। ਜਦੋਂ ਉਨ•ਾਂ ਨੂੰ ਡਿਮਾਂਡ ਪ੍ਰਾਪਤ ਹੋਈ ਸੀ ਤਾਂ ਉਨ•ਾਂ ਨੇ ਇਹ ਸਮਾਨ ਖਰੀਦਣ ਲਈ ਤੁਰੰਤ 1 ਕਰੋੜ ਰੁਪਏ ਜਾਰੀ ਕਰ ਦਿੱਤੇ ਸਨ।
ਇਨ•ਾਂ ਫੰਡਾਂ ਨਾਲ ਸਿਹਤ ਵਿਭਾਗ ਵੱਲੋਂ 15 ਇਨਫਰਾਰੈੱਡ ਥਰਮਾਮੀਟਰ, 5 ਪੋਰਟੇਬਲ ਐਕਸਰੇਅ ਮਸ਼ੀਨਾਂ 100 ਐੱਮਏ, 100 ਆਕਸੀਜਨ ਸਿਲੰਡਰ, 100 ਰੈਗੂਲੇਟਰ, 24 ਸਟੇਰਚਰ, 90 ਪਲਸ ਆਕਸੀਮੀਟਰ (ਅਲਾਰਮ ਵਾਲੇ), 28 ਐਂਬੂ ਬੈਗ, 35 ਮਲਟੀ ਪੈਰਾ ਮੋਨੀਟਰ, 10 ਕਰੈਸ਼ ਕਾਰਟ, 3300 ਨਸਲ ਪਰੌਂਗ, 8 ਲਰਿੰਗੋਸਕੋਪ, 4 ਵੀਡੀਓ ਲਾਰਿੰਗੋਸਕੋਪ, 22 ਬੀਪੈਪ ਸਮੇਤ ਮਾਸਕ ਅਤੇ ਵ•ੀਲ ਚੇਅਰ ਆਦਿ ਦੀ ਖਰੀਦ ਕੀਤੀ ਗਈ ਹੈ।
ਸ੍ਰ. ਬਿੱਟੂ ਨੇ ਕਿਹਾ ਕਿ ਉਨ•ਾਂ ਨੇ ਸਿਹਤ ਵਿਭਾਗ ਨੂੰ ਲੋੜ ਪੈਣ ‘ਤੇ ਹੋਰ ਸਾਜੋ ਸਮਾਨ ਖਰੀਦਣ ਲਈ ਹੋਰ ਫੰਡ ਜਾਰੀ ਕਰਨ ਦਾ ਵੀ ਭਰੋਸਾ ਦਿਵਾਇਆ। ਉਨ•ਾਂ ਕਿਹਾ ਕਿ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਸ ਮੌਕੇ ਉਨ•ਾਂ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਵੱਲੋਂ ਕੋਵਿਡ 19 ਵਿਰੁਧ ਲੜੀ ਜਾ ਰਹੀ ਲੜਾਈ ਦੀ ਪ੍ਰਸ਼ੰਸ਼ਾ ਕੀਤੀ।
ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਹੋਰਾਂ ਜ਼ਿਲਿ•ਆਂ ਦੇ ਮੁਕਾਬਲੇ ਜ਼ਿਲ•ਾ ਲੁਧਿਆਣਾ ਵਿੱਚ ਐੱਮ. ਪੀ. ਲੈਡ ਫੰਡਾਂ ਵਿੱਚੋਂ ਜਿਆਦਾ ਖਰੀਦ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਇਸ ਬਿਮਾਰੀ ਦਾ ਟਾਕਰਾ ਕਰਨ ਲਈ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਜ਼ਿਲ•ਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲਗਾਤਾਰ ਯਤਨ ਕਰ ਰਿਹਾ ਹੈ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਅਤ ਰਹਿਣ ਲਈ ਘਰਾਂ ਦੇ ਅੰਦਰ ਹੀ ਰਹਿਣ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button