IndiaTop News

ਬਿਹਾਰ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 11 ਮੌਤਾਂ

ਪਟਨਾ  : ਬਿਹਾਰ ਦੇ ਵੱਖ-ਵੱਖ ਹਿੱਸਿਆਂ ‘ਚ ਸੋਮਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਅਤੇ ਹਨ੍ਹੇਰੀ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਹਰੇਕ ਪੀੜਤ ਦੇ ਪਰਿਵਾਰਕ ਮੈਂਬਰਾਂ ਨੂੰ 4-4 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਇਕ ਬਿਆਨ ‘ਚ ਕਿਹਾ ਕਿ ਪੂਰਨੀਆ ਅਤੇ ਅਰਰੀਆ ‘ਚ 4-4 ਅਤੇ ਸੁਪੌਲ ‘ਚ ਤਿੰਨ ਲੋਕਾਂ ਦੀ ਹਨ੍ਹੇਰੀ ਅਤੇ ਅਸਮਾਨੀ ਬਿਜਲੀ ਡਿੱਗਣ ਨਾਲ ਮੌਤ ਹੋ ਗਈ।

Dhuri Sugar Mill : CM Mann ਨੇ ਕਰਤਾ ਇਨਸਾਫ਼, ਕਿਸਾਨਾਂ ਦੇ ਪੈਸੇ ਲਈ ਮਿੱਲ ਕਰਤੀ ਨਿਲਾਮ | D5 Channel Punjabi

ਉਨ੍ਹਾਂ ਕਿਹਾ,”ਪ੍ਰਭਾਵਿਤ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ ਹੈ। ਸਾਰੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਤੁਰੰਤ 4-4 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ।” ਮੁੱਖ ਮੰਤਰੀ ਨੇ ਲੋਕਾਂ ਨੂੰ ਖ਼ਰਾਬ ਮੌਸਮ ‘ਚ ਸਾਵਧਾਨ ਰਹਿਣ ਅਤੇ ਹਾਦਸੇ ਤੋਂ ਬਚਣ ਲਈ ਆਫ਼ਤ ਪ੍ਰਬੰਧਨ ਵਿਭਾਗ ਵਲੋਂ ਜਾਰੀ ਸੁਝਾਵਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button