Breaking NewsD5 specialIndiaNewsPoliticsPunjab

ਬਿੱਲ ਪਾਸ ਹੋਣ ਤੋਂ ਬਾਅਦ ਮਾਹੌਲ ਹੋਇਆ ਗਰਮ! ਕਿਸਾਨ ਤੇ ਲੀਡਰ ਹੋਏ ਇਕੱਠੇ! ਹੁਣ ਦਿੱਲੀ ਜਾਕੇ ਹਿਲਾਉਣਗੇ ਮੋਦੀ ਦਾ ਤਖ਼ਤ!

ਨਵੀਂ ਦਿੱਲੀ : ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਖੇਤੀ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਜਿਸ ਤੋਂ ਬਾਅਦ ਸਿਆਸਤ ਮੁੜ ਤੋਂ ਗਰਮਾ ਗਈ ਹੈ। ਇਹਨਾਂ ਬਿੱਲਾਂ ਦੇ ਕਾਨੂੰਨ ਬਣਨ ਨੂੰ ਵੱਖ-ਵੱਖ ਸਿਆਸੀ ਆਗੂਆਂ ਨੇ ਮੰਦਭਾਗਾ ਕਰਾਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਮੈਂਬਰ ਲੋਕ ਸਭਾ ਭਗਵੰਤ ਮਾਨ ਨੇ ਇਹਨਾਂ ਬਿੱਲਾਂ ਦੇ ਪਾਸ ਹੋਣ ਨੂੰ ਲੱਖਾਂ ਕਿਸਾਨਾਂ ਦੇ ਮੌਤ ਦੇ ਵਾਰੰਟਾਂ ‘ਤੇ ਆਖਰੀ ਦਸਤਖਤ ਕਰਾਰ ਦਿੱਤਾ।

ਬਿੱਲ ਪਾਸ ਹੋਣ ਤੋਂ ਬਾਅਦ ਮਾਹੌਲ ਹੋਇਆ ਗਰਮ! ਕਿਸਾਨ ਤੇ ਲੀਡਰ ਹੋਏ ਇਕੱਠੇ! ਹੁਣ ਦਿੱਲੀ ਜਾਕੇ ਹਿਲਾਉਣਗੇ ਮੋਦੀ ਦਾ ਤਖ਼ਤ!

ਉਹਨਾਂ ਆਪਣੇ ਟਵੀਟ ‘ਚ ਲਿਖਿਆ ਇਸ ਵੱਡੇ ਪੂੰਜੀ ਪਤੀਆਂ ਨੂੰ ਇਕ ਤੋਹਫਾ ਹੈ। ਮੋਡਰਨ ਈਸਟ ਇੰਡੀਆ ਕੰਪਨੀ ਹੁਣ ਕਾਨੂੰਨ ਦੇ ਜ਼ਰੀਏ ਵਾਪਸੀ ਕਰੇਗੀ। ਦੂਜੇ ਪਾਸੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਇਹਨਾਂ ਬਿਲਾਂ ਦੇ ਪਾਸ ਹੋਣ ਨੂੰ ਲੋਕਤੰਤਰ ਥੇ ਕਿਸਾਨਾਂ ਲਈ ਕਾਲਾ ਦਿਨ ਕਰਾਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਸੇਵਾ ਸਿੰਘ ਸੇਖਵਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨੇ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਨਹੀਂ ਕੀਤੀ।

ਆਪਸ ‘ਚ ਭਿੜੇ ਸੁਖਬੀਰ ਤੇ ਢੀਂਡਸਾ !ਮਿੰਟਾਂ ‘ਚ ਮਾਹੌਲ ਹੋ ਗਿਆ ਗਰਮ,ਫੇਰ ਇੱਕ-ਦੂਜੇ ਨੂੰ ਦਿੱਤਾ ਠੋਕਵਾਂ ਜਵਾਬ

ਇਹਨਾਂ ਬਿੱਲਾਂ ਦੇ ਕਾਨੂੰਨ ਬਣਨ ਨੂੰ ਅਕਾਲੀ ਦਲ ਦੇ ਬੁਲਾਰੇ ਚਰਨਜੀਤ ਬਰਾੜ ਨੇ ਕੇਂਦਰ ਦਾ ਮੰਦਭਾਗਾ ਫੈਸਲਾ ਕਰਾਰ ਦਿੱਤਾ ਹੈ। ਖੇਤੀ ਬਿੱਲਾਂ ਦੇ ਵਿਰੋਧ ‘ਚ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਸੀ ਪਰ ਵਿਰੋਧ ਦੇ ਬਾਵਜੂਦ ਰਾਸ਼ਟਰਪਤੀ ਵੱਲੋਂ ਇਨ੍ਹਾਂ ਬਿੱਲਾਂ ‘ਤੇ ਦਸਤਖਤ ਕਰ ਦਿੱਤੇ ਗਏ ਹਨ। ਜੋ ਹੁਣ ਕਾਨੂੰਨ ਬਣ ਚੁੱਕੇ ਹਨ। ਦੇਖਣਾ ਇਹ ਹੋਵੇਗਾ ਕਿ ਹੁਣ ਕਿਸਾਨ ਇਸ ਮਾਮਲੇ ‘ਚ ਕੀ ਰਣਨੀਤੀ ਤਿਆਰ ਕਰਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button