Breaking NewsD5 specialNewsPoliticsPunjab

ਬੀਜੇਪੀ ਛੱਡ ਕਿਸਾਨਾਂ ਨੇ ਘੇਰਿਆ ਕਾਂਗਰਸੀ ਲੀਡਰ,ਚੱਲਦੀ ਮੀਟਿੰਗ ਦੇ ਅੰਦਰ ਵੜਗੇ ਕਿਸਾਨ!

ਮੁਕਤਸਰ : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪਹਿਲਾਂ ਤਾਂ ਬੀਜੇਪੀ ਲੀਡਰਾਂ ਦਾ ਘਿਰਾਓ ਕੀਤਾ ਜਾ ਰਿਹਾ ਸੀ ਪਰ ਹੁਣ ਕਿਸਾਨਾਂ ਦਾ ਇਹ ਗੁੱਸਾ ਸੂਬੇ ਦੀ ਸੱਤਾਧਾਰੀ ਸਰਕਾਰ ਕਾਂਗਰਸ ਵੱਲ ਵੀ ਵੱਧਦਾ ਜਾ ਰਿਹਾ ਹੈ। ਹੁਣ ਕਿਸਾਨਾਂ ਨੇ ਕਾਂਗਰਸ ਦੇ ਵਿਧਾਇਕਾਂ ਨੂੰ ਵੀ ਘੇਰਨਾ ਸ਼ੁਰੂ ਕਰ ਦਿੱਤਾ ਹੈ। ਮਾਮਲਾ ਮੁਕਤਸਰ ਦੇ ਗਿੱਦੜਵਾਹਾ ਤੋਂ ਸਾਹਮਣੇ ਆਇਆ ਹੈ। ਜਿਥੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਵੱਲੋਂ ਨੇੜਲੇ ਪਿੰਡ ‘ਚ ਵਰਕਰ ਮੀਟਿੰਗ ਕੀਤੀ ਜਾ ਰਹੀ ਸੀ।

🔴 Live॥ਖੇਤੀ ਬਿੱਲਾਂ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਐਲਾਨ!ਕਿਸਾਨ ਹੁਣ ਖੋਲ੍ਹਣਗੇ ਕੇਂਦਰ ਦੀ ਨੀਂਦ!

ਜਿਸ ਦੌਰਾਨ ਕਿਸਾਨਾਂ ਵੱਲੋਂ ਰਾਜਾ ਵੜਿੰਗ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ। ਦੱਸ ਦਈਏ ਕਿ ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਪਹਿਲਾਂ ਹੀ ਇੱਕ ਮਤਾ ਪਾ ਕੇ ਆਪਣੇ ਘਰਾਂ ਦੇ ਬਾਹਰ ਪੋਸਟਰ ਲਗਾ ਦਿੱਤੇ ਸਨ ਕਿ ਜਦੋਂ ਤੱਕ ਤਿੰਨ ਖੇਤੀ ਆਰਡੀਨੈੱਸ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਸਾਡੇ ਪਿੰਡ ਵਿੱਚ ਕੋਈ ਵੀ ਸਿਆਸੀ ਧਿਰ ਦਾ ਆਗੂ ਦਾਖ਼ਲ ਨਾ ਹੋਵੇ। ਫਿਲਹਾਲ ਇਸ ਸਾਰੇ ਮਾਮਲੇ ਨੂੰ ਲੈ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਸ਼ਾਂਤ ਕਰਵਾ ਦਿੱਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button