Breaking NewsD5 specialNewsPunjabTop News

ਬੀਤੀ ਸ਼ਾਮ ਹੋਈ ਬੇਅਦਬੀ ਨੂੰ ਲੈ ਕੇ Sukhjinder Singh Randhawa ਦਾ ਬਿਆਨ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਵਿਖੇ ਬੀਤੀ ਸ਼ਾਮ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੀ ਘਟਨਾ ਤੋਂ ਬਾਅਦ ਅੱਜ ਪੰਜਾਬ ਦੇ ਉਪ ਮੁੱਖ ਮੰਤਰੀ Sukhjinder Singh Randhawa ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। Sukhjinder Randhawa ਨੇ ਕਿਹਾ ਕਿ ਇਹ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਕੱਲ ਸਵੇਰੇ 11:40 ‘ਤੇ ਦਰਬਾਰ ਸਾਹਿਬ ਵਿੱਚ ਦਾਖ਼ਲ ਹੋਇਆ ਸੀ ਅਤੇ ਉਸਨੇ 7-8 ਘੰਟੇ ਸ੍ਰੀ ਦਰਬਾਰ ਸਾਹਿਬ ਅੰਦਰ ਬਤੀਤ ਕੀਤੇ ਜਿਸ ਕਾਰਨ ਇਹ ਸਾਰਾ ਮਾਮਲਾ ਸ਼ੱਕੀ ਲੱਗਦਾ ਹੈ।

ਚੋਣਾਂ ਤੋਂ ਪਹਿਲਾਂ ਐਲਾਨਾਂ ਦਾ ਦੌਰ ਜਾਰੀ || D5 Channel Punjabi

ਇਸ ਤੋਂ ਇਲਾਵਾ Sukhjinder Singh Randhawa ਨੇ ਇਹ ਵੀ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇਗੀ ਅਤੇ ਸ੍ਰੀ ਦਰਬਾਰ ਸਾਹਿਬ ਅੰਦਰ ਇੰਟੈਲੀਜੈਂਸ ਵਿੰਗ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਜ਼ਮ ਕੋਲੋਂ ਕੋਈ ਵੀ ਸ਼ਨਾਖ਼ਤੀ ਕਾਰਡ ਜਾਂ ਫੋਨ ਬਰਾਮਦ ਨਹੀਂ ਮਿਲਿਆ। ਮੁਲਜ਼ਮ ਦੇ ਪੋਸਟਮਾਰਟਮ ਤੋਂ ਬਾਅਦ ਇਸਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਪੁਲਿਸ ਲਾਈਨ ਵਿਖੇ Sukhjinder Singh Randhawa ਨੇ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੀਤਾ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button