ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਈਮਾਨ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਪ੍ਰੈੱਸ ਵਾਰਤਾ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੋ ਬੀਬੀ ਜਗੀਰ ਕੌਰ ਅਤੇ ਧਾਮੀ ਦੇ ਵਿੱਚ ਪ੍ਰਧਾਨਗੀ ਨੂੰ ਲੈ ਕੇ ਚੱਲ ਰਿਹਾ ਹੈ ਉਹ ਸਿਰਫ਼ ਹੀ ਸਿਰਫ਼ ਕੇਂਦਰ ਦੀਆਂ ਏਜੰਸੀਆਂ ਕਰਕੇ ਹੀ ਚੱਲ ਰਿਹਾ ਹੈ।ਕਮੇਟੀ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਈਮਾਨ ਸਿੰਘ ਮਾਨ ਨੇ ਸਵਾਲ ਚੁੱਕੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਕੋਈ ਲੈਣਾ ਦੇਣਾ ਨਹੀਂ ਹੈ ਕਿ ਬੀਬੀ ਜਾਗੀਰ ਕੌਰ ਜਾਂ ਹਰਜਿੰਦਰ ਸਿੰਘ ਧਾਮੀ ਵਿਚੋਂ ਕੌਣ ਪ੍ਰਧਾਨ ਬਣਦਾ ਹੈ ਕਿਉਂਕਿ ਜਮਹੂਰੀਅਤ ਦੇ ਹਿਸਾਬ ਨਾਲ 11 ਸਾਲ ਹੋ ਚੁੱਕੇ ਹਨ ਸ਼੍ਰੋਮਣੀ ਕਮੇਟੀ ਦੀ ਚੋਣ ਨਹੀਂ ਹੋ ਸਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਹਰ ਸਾਲ ਜਦੋਂ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਹੁੰਦੀ ਹੈ ਤਾਂ ਉਹ ਪ੍ਰਦਰਸ਼ਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਉਹ ਤੇਜਾ ਸਿੰਘ ਸਮੁੰਦਰੀ ਹਾਲ ਦੇ ਨਜ਼ਦੀਕ ਜ਼ਰੂਰ ਪ੍ਰਦਰਸ਼ਨ ਕਰਨਗੇ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 9 ਨਵੰਬਰ ਵਾਲੇ ਦਿਨ ਹੋਣ ਜਾ ਰਿਹਾ ਹੈ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ।ਪ੍ਰਧਾਨਗੀ ਦੀ ਚੋਣ ਨੂੰ ਲੈ ਕੇ ਪਹਿਲਾਂ ਹੀ ਕਾਫੀ ਉੱਥਲ ਪੁੱਥਲ ਮਚੀ ਹੋਈ ਹੈ।ਉਨ੍ਹਾਂ ਨੇ ਕਿਹਾ ਕਿ ਜੋ ਬੀਬੀ ਜਗੀਰ ਕੌਰ ਵੱਲੋਂ ਕਿਹਾ ਗਿਆ ਹੈ ਕਿ ਲਿਫਾਫਾ ਕਲਚਰ ਹਮੇਸ਼ਾਂ ਹੀ ਹਾਵੀ ਰਿਹਾ ਹੈ ਤਾਂ ਉਨ੍ਹਾਂ ਨੇ ਦੱਸ ਸਾਲ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੌਰ ਤੇ ਰਹੇ ਹਨ ਅਤੇ ਕੀ ਉਹ ਵੀ ਉਸ ਸਮੇਂ ਲਿਫ਼ਾਫ਼ੇ ਚੋਂ ਨਿਕਲੇ ਸਨ।ਈਮਾਨ ਸਿੰਘ ਮਾਨ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸਹੀ ਢੰਗ ਨਾਲ ਚੋਣਾਂ ਕਰਵਾ ਕੇ ਹੀ ਸਹੀ ਪ੍ਰਧਾਨਗੀ ਦੀ ਚੋਣ ਕਰਨੀ ਚਾਹੀਦੀ ਹੈ ਤਾਂ ਜੋ ਪੰਜਾਬ ਦੇ ਲੋਕਾਂ ਦੀ ਆਵਾਜ਼ ਚੁੱਕੀ ਜਾ ਸਕੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.