PunjabTop News

ਬੀਬੀ ਜਗੀਰ ਕੌਰ ਤੇ ਪਰਮਿੰਦਰ ਢੀਂਡਸਾ ਅੱਜ ਦੇਣਗੇ ਸ੍ਰੀ ਅਕਾਲ ਤਖਤ ’ਤੇ ਆਪਣਾ ਸਪਸ਼ਟੀਕਰਨ

 ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂ ਬੀਬੀ ਜਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ ਅੱਜ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਸੌਂਪਣਗੇ।ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਨੇ 2007 ਤੋਂ 2017 ਦੌਰਾਨ ਅਕਾਲੀ ਦਲ ਦੀ ਸਰਕਾਰ ਵਿਚ ਮੰਤਰੀ ਰਹੇ ਸਿੱਖ ਆਗੂਆਂ ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਵਾਸਤੇ ਕਿਹਾ ਸੀ।  ਬੀਬੀ ਜਗੀਰ ਕੌਰ ਨੇ ਸਾਰੇ ਅਹੁਦੇ ਤਿਆਗ ਕੇ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਦਾ ਫੈਸਲਾ ਕੀਤਾ ਹੈ।  ਸਾਬਕਾ ਮੰਤਰੀ ਪਰਮਿੰਦਰ ਢੀਂਡਸਾ ਨੇ ਨਿਮਾਣੇ ਸਿੱਖ ਵਜੋਂ ਪੇਸ਼ ਹੋਣ ਲਈ ਅਕਾਲੀ ਦਲ ਸੁਧਾਰ ਲਹਿਰਦੇ ਪ੍ਰਜੀਡੀਅਮ ਦੇ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button