Press ReleaseBreaking NewsD5 specialNewsPunjab

ਬੀਬੀ ਜਗੀਰ ਕੌਰ ਤੇ ਹੋਰਾਂ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਖਦਰਸ਼ਨ ਸਿੰਘ ਮਰਾੜ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਖਦਰਸ਼ਨ ਸਿੰਘ ਮਰਾੜ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਬੀਬੀ ਜਗੀਰ ਕੌਰ ਨੇ ਸ. ਮਰਾੜ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਥੇਦਾਰ ਸੁਖਦਰਸ਼ਨ ਸਿੰਘ ਮਰਾੜ ਦੀ ਪੰਥਕ ਖੇਤਰ ਵਿਚ ਵੱਡੀ ਸੇਵਾ ਹੈ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਅੰਤ੍ਰਿੰਗ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਵੀ ਜਥੇਦਾਰ ਸੁਖਦਰਸ਼ਨ ਸਿੰਘ ਮਰਾੜ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ।ਇਸੇ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਭਰਪੂਰ ਸਿੰਘ ਰੌਣੀ ਦੇ ਅਕਾਲ ਚਲਾਣੇ ’ਤੇ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਅਹੁਦੇਦਾਰਾਂ, ਮੈਂਬਰਾਂ ਤੇ ਅਧਿਕਾਰੀਆਂ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button