Breaking NewsD5 specialNewsPress ReleasePunjab

ਬੀਬੀ ਜਗੀਰ ਕੌਰ ਨੂੰ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਜਥੇ ਦੇ ਪ੍ਰੋਗਰਾਮ ਬਾਰੇ ਲਿਖਿਆ ਪੱਤਰ

ਖਾਲਸਾ ਸਾਜਣਾ ਦਿਵਸ ਮੌਕੇ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ
ਅੰਮ੍ਰਿਤਸਰ:ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਭੇਜਿਆ ਜਾਵੇਗਾ। ਇਹ ਜਥਾ 21 ਅਪ੍ਰੈਲ ਤੱਕ ਪਾਕਿਸਤਾਨ ’ਚ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰੇ ਕਰਨ ਮਗਰੋਂ 22 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ। ਜਥੇ ਦੇ ਪ੍ਰੋਗਰਾਮ ਸਬੰਧੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਤਵੰਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੱਤਰ ਭੇਜਿਆ ਹੈ।
ਬੀਬੀ ਜਗੀਰ ਕੌਰ ਨੇ ਪਾਕਿਸਤਾਨ ਕਮੇਟੀ ਦੇ ਪ੍ਰਧਾਨ ਵੱਲੋਂ ਭੇਜੇ ਗਏ ਪੱਤਰ ਦੀ ਪੁਸ਼ਟੀ ਕਰਦਿਆਂ ਕਿਹਾ ਕਿ 14 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ਹੋਵੇਗਾ ਅਤੇ ਇਸ ਤੋਂ ਇਲਾਵਾ ਸ਼ਰਧਾਲੂ ਵੱਖ-ਵੱਖ ਦਿਨਾਂ ਵਿਚ ਪਾਕਿਸਤਾਨ ’ਚ ਹੋਰਨਾਂ ਗੁਰਧਾਮਾਂ ਦੇ ਦਰਸ਼ਨ ਕਰ ਸਕਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਦੇ ਚੱਲਦਿਆਂ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕਰਨਾ ਜ਼ਰੂਰੀ ਹੋਵੇਗਾ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਨੁਸਾਰ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੀਆਂ ਤਿਆਰੀਆਂ ਜਾਰੀ ਹਨ ਅਤੇ 11 ਅਪ੍ਰੈਲ ਨੂੰ ਵੀਜ਼ਾ ਲੱਗੇ ਪਾਸਪੋਰਟ ਸ਼ਰਧਾਲੂਆਂ ਨੂੰ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਾਂ ਭੇਜੇ ਪੱਤਰ ਵਿਚ 11 ਦਿਨਾਂ ਦਾ ਪ੍ਰੋਗਰਾਮ ਪੁੱਜਾ ਹੈ, ਜਿਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਮੁੱਖ ਸਕੱਤਰ ਐਡਵੋਕੇਟ ਧਾਮੀ ਨੇ ਦੱਸਿਆ ਕਿ ਪੁੱਜੇ ਪੱਤਰ ਅਨੁਸਾਰ 12 ਅਪ੍ਰੈਲ ਨੂੰ ਜਥਾ ਸੜਕੀ ਮਾਰਗ ਰਾਹੀਂ ਪਾਕਿਸਤਾਨ ਜਾਵੇਗਾ, ਜਿਥੇ 14 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸ਼ਰਧਾਲੂ ਮੁੱਖ ਸਮਾਗਮ ਦੌਰਾਨ ਸ਼ਮੂਲੀਅਤ ਕਰਨਗੇ।
15 ਅਪ੍ਰੈਲ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਅਤੇ 16 ਅਪ੍ਰੈਲ ਨੂੰ ਗੁਰਦੁਆਰਾ ਸੱਚਾ ਸੌਦਾ ਸਾਹਿਬ ਵਿਖੇ ਜਥਾ ਜਾਵੇਗਾ। ਇਸੇ ਦੌਰਾਨ 17-18 ਅਪ੍ਰੈਲ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, 19 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ 20 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਏਮਨਾਬਾਦ ਵਿਖੇ ਸ਼ਰਧਾਲੂ ਨਤਮਸਤਕ ਹੋਣਗੇ। 21 ਅਪ੍ਰੈਲ ਨੂੰ ਮੁੜ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਦੇ ਦਰਸ਼ਨ ਦੀਦਾਰ ਕਰਨ ਉਪਰੰਤ 22 ਅਪ੍ਰੈਲ ਨੂੰ ਜਥਾ ਵਾਪਸ ਭਾਰਤ ਪਰਤੇਗਾ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button