Breaking NewsD5 specialNewsPress ReleasePunjabTop News

ਬੀਬੀ ਜਗੀਰ ਕੌਰ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ 7 ਕਿਲੋਵਾਟ ਦੇ ਸੂਰਜੀ ਊਰਜਾ ਪਲਾਂਟ ਦਾ ਕੀਤਾ ਉਦਘਾਟਨ

ਅੰਮ੍ਰਿਤਸਰ: ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ ਤਰਨ ਤਾਰਨ ਵਿਖੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ 7 ਕਿਲੋਵਾਟ ਦੀ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਦਾ ਉਦਘਾਟਨ ਕੀਤਾ। ਇਹ ਪਲਾਂਟ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਦੇ ਸਹਿਯੋਗ ਨਾਲ ਲਗਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਆਖਿਆ ਕਿ ਇਸ ਪਲਾਂਟ ਦੇ ਸਥਾਪਤ ਹੋਣ ਨਾਲ ਗੁਰਦੁਆਰਾ ਸਾਹਿਬ ਦੀ ਸਾਰੀ ਬਿਜਲੀ ਦਾ ਖਰਚਾ ਬਚ ਸਕੇਗਾ, ਜਿਸ ਨੂੰ ਸੰਗਤਾਂ ਦੀ ਸਹੂਲਤ ਲਈ ਖਰਚ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੂਰਜੀ ਊਰਜਾ ਨਾਲ ਬਿਜਲੀ ਪੈਦਾ ਹੋਣ ਨਾਲ ਪ੍ਰਦੂਸ਼ਣ ਰਹਿਤ ਵਾਤਾਵਰਣ ਵੀ ਬਣਿਆ ਰਹਿ ਸਕੇਗਾ।

ਰਾਜਾ ਵੜਿੰਗ ਤੇ ਕੈਪਟਨ ਨੇ ਇਕੱਠੇ ਹੋ ਲਿਆ ਵੱਡਾ ਫੈਸਲਾ! ਕੈਬਨਿਟ ‘ਚ ਚੱਕਿਆ ਜਾਊ ਮੁੱਦਾ || D5 Channel Punjabi

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਹਰ ਗੁਰਦੁਆਰਾ ਸਾਹਿਬ ਵਿਚ ਸੂਰਜੀ ਊਰਜਾ ਦੇ ਪਲਾਂਟ ਲਗਾਉਣ ਲਈ ਕਾਰਜ ਕਰ ਰਹੀ ਹੈ, ਜਿਸ ਤਹਿਤ ਹੁਣ ਤੱਕ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸ੍ਰੀ ਅੰਮ੍ਰਿਤਸਰ ਵਿਖੇ ਪਲਾਂਟ ਲਗਾਏ ਜਾ ਚੁੱਕੇ ਹਨ ਅਤੇ ਅੱਜ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵੀ ਇਸ ਦੀ ਆਰੰਭਤਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨੇੜ ਭਵਿੱਖ ਵਿਚ ਹੋਰਨਾਂ ਗੁਰਦੁਆਰਿਆਂ ਵਿਚ ਵੀ ਸੂਰਜੀ ਊਰਜਾ ਪਲਾਂਟ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵਿਖੇ ਵੱਡ ਸਮਰੱਥਾ ਵਾਲਾ ਪਲਾਂਟ ਲਗਾ ਕੇ ਉਥੋਂ ਵੀ ਸ੍ਰੀ ਦਰਬਾਰ ਸਾਹਿਬ ਲਈ ਬਿਜਲੀ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵੱਖ-ਵੱਖ ਗੁਰਦੁਆਰਿਆਂ ਅੰਦਰ ਭਾਫ਼ ਵਿਧੀ ਰਾਹੀਂ ਲੰਗਰ ਤਿਆਰ ਕਰਨ ਲਈ ਵੀ ਕਾਰਜ ਕੀਤੇ ਜਾ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button