Breaking NewsD5 specialNewsPress ReleasePunjab

ਬੀਬੀ ਜਗੀਰ ਕੌਰ ਨੇ ਪਟਵਾਰੀ ਦੇ ਟੈਸਟ ਦੌਰਾਨ ਚੰਡੀਗੜ੍ਹ ’ਚ ਅੰਮ੍ਰਿਤਧਾਰੀ ਨੌਜੁਆਨਾਂ ਨੂੰ ਕਕਾਰ ਉਤਾਰਨ ਲਈ ਮਜਬੂਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਕੀਤੀ ਨਿੰਦਾ

ਅੰਮ੍ਰਿਤਸਰ:ਪਟਵਾਰੀ ਦੀ ਭਰਤੀ ਲਈ ਚੰਡੀਗੜ੍ਹ ਦੇ ਸੈਕਟਰ 32 ’ਚ ਇਕ ਕਾਲਜ ਵਿਚ ਟੈਸਟ ਦੇਣ ਗਏ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਤੇ ਲੜਕੀਆਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੀ ਘਿਨਾਉਣੀ ਹਰਕਤ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖਤ ਨੋਟਿਸ ਲਿਆ ਹੈ। ਜਾਰੀ ਇਕ ਬਿਆਨ ’ਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਅੰਮ੍ਰਿਤਧਾਰੀ ਸਿੱਖ ਲਈ ਕਕਾਰ ਰਹਿਤ ਦਾ ਅਹਿਮ ਹਿੱਸਾ ਹਨ ਜਿਨ੍ਹਾਂ ਨੂੰ ਸਰੀਰ ਤੋਂ ਵੱਖ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਰਤ ਬਹੁ-ਧਰਮੀ ਦੇਸ਼ ਹੈ, ਜਿਸ ਦਾ ਸੰਵਿਧਾਨ ਹਰੇਕ ਨੂੰ ਆਪਣੇ ਆਪਣੇ ਧਰਮ ਅਨੁਸਾਰ ਰਹਿਣ ਦੀ ਇਜਾਜ਼ਤ ਦਿੰਦਾ ਹੈ। ਅਜਿਹੇ ਵਿਚ ਨੌਜਵਾਨਾਂ ਨੂੰ ਟੈਸਟ ਵਿਚ ਬੈਠਣ ਲਈ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ।

Farmers Protest :Joginder Ugrahan ਦੀ ਮੋਦੀ ਨੂੰ ਚਿਤਾਵਨੀ, ਬੀਜੇਪੀ ਦਾ ਅੰਤ ਤੈਅ! D5 Channel Punjabi

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਜੋ ਪੰਜਾਬ ਦਾ ਹਿੱਸਾ ਹੈ ਇਥੇ ਸਿੱਖਾਂ ਦੀਆਂ ਭਾਵਨਾਵਾਂ ਦੀ ਅਣਦੇਖੀ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਲਗਦਾ ਹੈ ਕਿ ਇਹ ਸਭ ਜਾਣਬੁੱਝ ਕੇ ਕੀਤਾ ਗਿਆ ਹੈ ਅਤੇ ਨੌਜਵਾਨਾਂ ਦੇ ਵਿਰੋਧ ਤੋਂ ਬਾਅਦ ਕੜੇ ਅਤੇ ਸ੍ਰੀ ਸਾਹਿਬ ਤੇ ਟੇਪਾਂ ਲਗਾ ਕੇ ਟੈਸਟ ਵਿਚ ਬੈਠਣ ਦੀ ਇਜਾਜਤ ਦਿੱਤੀ ਗਈ। ਬੀਬੀ ਜਗੀਰ ਕੌਰ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਤੋਂ ਸਬੰਧਤ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਕਿਹਾ ਕਿ ਪੰਜਾਬ ਦੀ ਰਾਜਧਾਨੀ ਵਿਚ ਅਜਿਹੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਉਹ ਵੀ ਇਸ ਤੇ ਸਖਤ ਕਾਰਵਾਈ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button