Breaking NewsD5 specialNewsPoliticsPress ReleasePunjab

ਬੀਬੀ ਜਗੀਰ ਕੌਰ ਨੇ ਰੋਜ਼ਾਨਾ ਅਜੀਤ ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਜ਼ਾਨਾ ਅਜੀਤ ਅਖ਼ਬਾਰ ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ. ਮੇਜਰ ਸਿੰਘ ਉਨ੍ਹਾਂ ਸੂਝਵਾਨ ਪੱਤਰਕਾਰਾਂ ਵਿੱਚੋਂ ਸਨ, ਜਿਨ੍ਹਾਂ ਨੇ ਪੰਜਾਬ ਦੇ ਸਰੋਕਾਰਾਂ ਨੂੰ ਨੇੜਿਓਂ ਜਾਣ ਕੇ ਖ਼ਬਰ ਨਵੀਸੀ ਕੀਤੀ।

BREAKING-ਹੁਣੇ ਆਈ ਵੱਡੀ ਖ਼ਬਰ,ਪੰਜਾਬ ’ਚ ਮੁੜ ਲੱਗਿਆ ਕਰਫਿਊ!

ਉਨ੍ਹਾਂ ਕਿਹਾ ਕਿ ਅਜਿਹੇ ਖੋਜੀ ਪੱਤਰਕਾਰ ਦਾ ਚਲਾਣਾ ਮੀਡੀਆ ਜਗਤ ਦੇ ਨਾਲ-ਨਾਲ ਪੰਜਾਬ ਲਈ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ। ਬੀਬੀ ਜਗੀਰ ਕੌਰ ਨੇ ਸ. ਮੇਜਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਸਿਟੀ ਵਿਭਾਗ ਵੱਲੋਂ ਵੀ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button