Breaking NewsD5 specialNewsPress NotePunjab

ਬੀਬੀ ਜਗੀਰ ਕੌਰ ਵੱਲੋਂ ਅਮਰੀਕੀ ਫੌਜ ਦੇ ਪਹਿਲੇ ਸਿੱਖ ਕਰਨਲ ਡਾ. ਅਰਜਿੰਦਰਪਾਲ ਸਿੰਘ ਸੇਖੋਂ ਤੇ ਹਾਕੀ ਖਿਡਾਰੀ ਸ. ਬਲਵੀਰ ਸਿੰਘ ਜੂਨੀਅਰ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ : ਅਮਰੀਕੀ ਫੌਜ ਦੇ ਪਹਿਲੇ ਸਿੱਖ ਕਰਨਲ ਡਾ. ਅਰਜਿੰਦਰਪਾਲ ਸਿੰਘ ਸੇਖੋਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਸੇਖੋਂ ਪਹਿਲੇ ਭਾਰਤੀ ਸਿੱਖ ਡਾਕਟਰ ਸਨ ਜੋ ਅਮਰੀਕੀ ਫੌਜ ਵਿਚ ਕਰਨਲ ਰੈਂਕ ਤੱਕ ਪਹੁੰਚੇ। ਉਨ੍ਹਾਂ ਨੇ 25 ਸਾਲ ਅਮਰੀਕੀ ਫੌਜ ਵਿਚ ਨੌਕਰੀ ਕੀਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅਜਿਹੀ ਸ਼ਖ਼ਸੀਅਤ ਦੇ ਸੰਸਾਰ ਤੋਂ ਜਾਣ ਨਾਲ ਜਿਥੇ ਸਿੱਖ ਸਮਾਜ ਨੂੰ ਵੱਡਾ ਘਾਟਾ ਪਿਆ ਹੈ ਉਥੇ ਸ. ਸੇਖੋਂ ਦੇ ਪਰਿਵਾਰ ਲਈ ਵੀ ਦੁੱਖਦਾਈ ਸਮਾਂ ਹੈ। ਉਨ੍ਹਾਂ ਕਿਹਾ ਕਿ ਮੌਤ ਇੱਕ ਅਟੱਲ ਸਚਾਈ ਹੈ। ਪਰਮਾਤਮਾ ਵੱਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਭੋਗ ਕੇ ਹਰ ਇਨਸਾਨ ਨੇ ਸੰਸਾਰ ਤੋਂ ਕੂਚ ਕਰਨਾ ਹੈ। ਬੀਬੀ ਜਗੀਰ ਕੌਰ ਨੇ ਸ. ਸੇਖੋਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

ਕੋਟਕਪੂਰਾ ਗੋਲੀਕਾਂਡ ਦੀ ਰਿਪੋਰਟ ਕਿਉਂ ਹੋਈ ਰੱਦ ! ਜਾਣੋ ਅਸਲ ਸੱਚ ! ਕੁੰਵਰ ਵਿਜੇ ਪ੍ਰਤਾਪ ਸਿੰਘ ਬਾਰੇ ਵੱਡੇ ਖੁਲਾਸੇ !

ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਸਾਬਕਾ ਹਾਕੀ ਖਿਡਾਰੀ ਸ. ਬਲਵੀਰ ਸਿੰਘ ਜੂਨੀਅਰ ਦੇ ਦੇਹਾਂਤ ’ਤੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ. ਬਲਵੀਰ ਸਿੰਘ ਦੇ ਹਾਕੀ ਖੇਤਰ ’ਚ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਵੀ ਦੋਵਾਂ ਸ਼ਖ਼ਸੀਅਤਾਂ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button