Breaking NewsD5 specialNewsPress ReleasePunjab

ਬੀਬੀ ਜਗੀਰ ਕੌਰ ਵੱਲੋਂ ਬਾਬਾ ਦਿਲਾਵਰ ਸਿੰਘ ਜੱਬੜਾਂਵਾਲੇ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਡੇਰਾ ਸੰਤਪੁਰਾ ਮਾਣਕੋ ਜੱਬੜ ਦੇ ਮੁੱਖ ਸੇਵਾਦਾਰ ਤੇ ਚਾਂਸਲਰ ਸੰਤ ਭਾਗ ਸਿੰਘ ਯੂਨੀਵਰਸਿਟੀ ਬਾਬਾ ਦਿਲਾਵਰ ਸਿੰਘ ਜੱਬੜਾਂਵਾਲੇ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਪ੍ਰਗਟ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਬਾਬਾ ਦਿਲਾਵਰ ਸਿੰਘ ਨੇ ਵਿਦਿਅਕ ਖੇਤਰ ਦੇ ਨਾਲ-ਨਾਲ ਸਮਾਜ ਭਲਾਈ ਦੇ ਕੰਮਾਂ ਨੂੰ ਹਮੇਸ਼ਾ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਾਬਾ ਦਿਲਾਵਰ ਸਿੰਘ ਨੇ ਸੰਤ ਭਾਗ ਸਿੰਘ ਯੂਨੀਵਰਸਿਟੀ ਬਣਾਉਣ ਵਿਚ ਵੀ ਵੱਡਾ ਯੋਗਦਾਨ ਪਾਇਆ, ਜਿਥੋਂ ਸਿੱਖਿਆ ਪ੍ਰਾਪਤ ਕਰਕੇ ਹਜ਼ਾਰਾਂ ਵਿਦਿਆਰਥੀ ਉੱਚ ਮੁਕਾਮ ਹਾਸਲ ਕਰ ਚੁੱਕੇ ਹਨ।
ਉਨ੍ਹਾਂ ਨੇ ਧਾਰਮਿਕ ਤੇ ਸਮਾਜਿਕ ਸੇਵਾ ਵਿਚ ਵਿਚਰਦਿਆਂ ਬਹੁਤ ਸਾਰੇ ਸੜਕੀ ਮਾਰਗ ਤੇ ਪੁੱਲ ਆਦਿ ਵੀ ਬਣਵਾਏ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੁਦਰਤ ਦੇ ਨਿਯਮ ਅਨੁਸਾਰ ਹਰ ਇਕ ਨੇ ਸੰਸਾਰ ਤੋਂ ਚਲੇ ਜਾਣਾ ਹੈ, ਪਰ ਸੰਸਾਰ ਵਿਚ ਵਿਚਰਦਿਆਂ ਸਮਾਜ ਭਲਾਈ ਦੇ ਕੀਤੇ ਕੰਮਾਂ ਕਰਕੇ ਕੁਝ ਸ਼ਖ਼ਸੀਅਤਾਂ ਲੋਕ ਮਨਾਂ ਵਿਚ ਸਦਾ ਲਈ ਥਾਂ ਬਣਾ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਬਾਬਾ ਦਿਲਾਵਰ ਸਿੰਘ ਦੇ ਚਲਾਣੇ ਨਾਲ ਆਦਮਪੁਰ, ਜਲੰਧਰ ਇਲਾਕੇ ਨੂੰ ਵੱਡਾ ਘਾਟਾ ਪਿਆ ਹੈ। ਬੀਬੀ ਜਗੀਰ ਕੌਰ ਨੇ ਬਾਬਾ ਜੀ ਦੇ ਚਲਾਣੇ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button