Breaking NewsD5 specialNewsPoliticsPunjab

ਬੀ.ਪੀ.ਐਲ., ਐਸ.ਸੀ. ਤੇ ਬੀ.ਸੀ. ਖਪਤਕਾਰਾਂ ਦੇ ਘਰ ‘ਐਲ.ਈ.ਡੀ.’ ਬਲਬਾਂ ਨਾਲ ਜਗਮਗਾਉਣ ਲਈ ਪੂਰੀ ਤਰ੍ਹਾਂ ਤਿਆਰ

ਪੀ.ਐਸ.ਪੀ.ਸੀ.ਐਲ. ਨੇ 8.63 ਕਰੋੜ ਰੁਪਏ ਦੀ ਲਾਗਤ ਵਾਲੀ ‘ਕਿਫਾਇਤੀ ਐਲ.ਈ.ਡੀ. ਬਲਬ ਯੋਜਨਾ’ ਦੀ ਸ਼ੁਰੂਆਤ ਕੀਤੀ: ਏ.ਵੇਣੂੰ ਪ੍ਰਸਾਦ

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਵਾਲੀ ਅਗਵਾਈ ਹੇਠ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ 8.63 ਕਰੋੜ ਰੁਪਏ ਦੀ ਲਾਗਤ ਵਾਲੀ ਇੱਕ ਨਵੀਂ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦਾ ਉਦੇਸ਼ ਗਰੀਬੀ ਰੇਖਾ ਤੋਂ ਹੇਠਾਂ (ਬੀ.ਪੀ.ਐਲ.), ਐਸ.ਸੀ. ਅਤੇ ਬੀ.ਸੀ. ਵਰਗਾਂ ਨਾਲ ਸਬੰਧਤ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣਾ ਹੈ।

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਈ.ਡੀ ਦੇ ਹੱਥ ਲੱਗੇ ਵੱਡੇ ਸਬੂਤ,ਦੂਲੋ ਕਹਿੰਦਾ ਕੈਪਟਨ ਦੇ ਸ਼ਹਿਰ ‘ਚ ਵੀ ਚਲਦਾ ਕੰਮ

ਇਸ ਸਬੰਧੀ ਵੇਰਵੇ ਦਿੰਦਿਆਂ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਸ੍ਰੀ ਏ. ਵੇਣੂੰ ਪ੍ਰਸਾਦ ਨੇ ਦੱਸਿਆ ਕਿ ‘ਕਿਫਾਇਤੀ ਐਲ.ਈ.ਡੀ. ਬਲਬ ਯੋਜਨਾ’ ਦੇ ਅਨੁਸਾਰ ਇਕ ਕਿਲੋਵਾਟ ਤੱਕ ਦੇ ਮਨਜ਼ੂਰਸੁਦਾ ਬਿਜਲੀ ਸਬਸਿਡੀ ਦਾ ਲਾਭ ਲੈਣ ਵਾਲੇ ਬੀ.ਪੀ.ਐਲ., ਐਸ.ਸੀ. ਅਤੇ ਬੀ.ਸੀ. ਵਰਗਾਂ ਦੇ ਯੋਗ ਖਪਤਕਾਰਾਂ ਨੂੰ ਸਿਰਫ 30 ਰੁਪਏ ਵਿੱਚ 2 ਐਲ.ਈ.ਡੀ. ਬਲਬ ਮੁਹੱਈਆ ਕਰਵਾਏ ਜਾਣਗੇ।

ਸੁਖਪਾਲ ਖਹਿਰਾ ਅੱਜ ਬੋਲਿਆ ਖੁੱਲ੍ਹ ਕੇ,ਹੁਣ ਕਰਵਾਊ ਕੈਪਟਨ ਦੇ ਮੰਤਰੀ ਨੂੰ ਕੈਬਨਿਟ ‘ਚੋਂ ਬਾਹਰ

ਇਸ ਸਕੀਮ ਦੇ ਲਾਭ ਬਾਰੇ ਦੱਸਦਿਆਂ ਸੀ.ਐਮ.ਡੀ. ਨੇ ਕਿਹਾ ਕਿ ਇਹ ਐਲ.ਈ.ਡੀ. ਬਲਬ 80-90 ਫੀਸਦੀ ਤੱਕ ਬਿਜਲੀ ਦੀ ਬਚਤ ਕਰਨਗੇ ਅਤੇ ਲੰਬੇ ਸਮੇਂ (20,000 ਘੰਟੇ) ਤੱਕ ਚੱਲਣਗੇ। ਵਾਤਾਵਰਣ ਅਨੁਕੂਲ ਹੋਣ ਤੋਂ ਇਲਾਵਾ ਇਹਨਾਂ ਵਿਚ ਅੱਗ ਲੱਗਣ ਦੀ ਕੋਈ ਸੰਭਾਵਨਾ ਨਹੀਂ ਹੈ।ਸੀ.ਐਮ.ਡੀ. ਨੇ ਇਹ ਵੀ ਕਿਹਾ ਕਿ ਖਪਤਕਾਰ ਸਬੰਧਤ ਪੀ.ਐਸ.ਪੀ.ਸੀ.ਐਲ. ਦਫ਼ਤਰ ਨਾਲ ਸੰਪਰਕ ਕਰਕੇ ਅਤੇ ਮੌਜੂਦਾ ਬਿੱਲ, ਪਛਾਣ ਪੱਤਰ ਅਤੇ ਇੱਕ ਸੈਲਫ ਅੰਡਰਟੇਕਿੰਗ ਜਮ੍ਹਾਂ ਕਰਵਾ ਕੇ ਉਪਰੋਕਤ ਸਕੀਮ ਦਾ ਲਾਭ ਲੈ ਸਕਦੇ ਹਨ।

🔴 LIVE 🔴 ਬਾਦਲਾਂ ਦੇ ਇਸ਼ਾਰੇ ‘ਤੇ ਡੇਰਿਆਂ ‘ਚ ਭੇਜੇ ਪਾਵਨ ਸਰੂਪ? | ਮਾਨ ਨੇ ਅਰੂਸਾ ਆਲਮ ਬਾਰੇ ਕਹੀ ਵੱਡੀ ਗੱਲ

ਬੀ.ਪੀ.ਐਲ., ਐਸ.ਸੀ. ਅਤੇ ਬੀ.ਸੀ. ਵਰਗਾਂ ਦੇ ਉਪਭੋਗਤਾ ਜਿਨ੍ਹਾਂ ਦਾ ਲੋਡ ਇਕ ਕਿਲੋਵਾਟ ਤੱਕ ਹੈ, ਪ੍ਰਤੀ ਮਹੀਨਾ 200 ਯੂਨਿਟ ਬਿਜਲੀ ਦੀ ਰਿਆਇਤ ਪ੍ਰਾਪਤ ਕਰ ਸਕਦੇ ਹਨ। ਇਸ ਅਧਾਰ ‘ਤੇ ਸਾਲ 2019-20 ਲਈ ਪੀ.ਐਸ.ਈ.ਆਰ.ਸੀ. ਵਲੋਂ ਮਨਜ਼ੂਰਸ਼ੁਦਾ ਬਿਜਲੀ ਸਬਸਿਡੀ 1598.47 ਕਰੋੜ ਰੁਪਏ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button