
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐੱਮ.ਬੀ.) ’ਚ 2,452 ਅਸਾਮੀਆਂ ਵਾਲੇ ਵੱਖਰੇ ਕਾਡਰ ਲਈ ਵਿਭਾਗੀ ਸੇਵਾ ਨਿਯਮਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਇਨ੍ਹਾਂ ਅਸਾਮੀਆਂ ’ਤੇ ਸਿੱਧੀ ਭਰਤੀ ਦਾ ਰਾਹ ਖੁੱਲ੍ਹੇਗਾ ਤੇ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਪੰਜਾਬ ਬੀ.ਬੀ.ਐੱਮ.ਬੀ. ਦੇ ਖ਼ਰਚਿਆਂ ’ਚ 40 ਫ਼ੀਸਦੀ ਵਿੱਤੀ ਯੋਗਦਾਨ ਪਾਉਂਦਾ ਹੈ, ਪਰ ਇਸ ਦੇ ਬਾਵਜੂਦ ਬੋਰਡ ’ਚ ਸੂਬੇ ਦੀਆਂ ਕਈ ਅਸਾਮੀਆਂ ਖ਼ਾਲੀ ਰਹਿ ਜਾਂਦੀਆਂ ਹਨ ਅਤੇ ਉਨ੍ਹਾਂ ’ਤੇ ਦੂਜੇ ਸੂਬਿਆਂ ਦੇ ਮੁਲਾਜ਼ਮ ਤਾਇਨਾਤ ਹੋ ਜਾਂਦੇ ਹਨ। ਇਸ ਲਈ ਪੰਜਾਬ ਦੀ ਢੁਕਵੀਂ ਨੁਮਾਇੰਦਗੀ ਯਕੀਨੀ ਬਣਾਉਣ ਵਾਸਤੇ ਵੱਖਰਾ ਕਾਡਰ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਸੀ। 15 ਨਵੰਬਰ 2025 ਨੂੰ ਕੈਬਨਿਟ ਨੇ 2,452 ਅਸਾਮੀਆਂ ਵਾਲੇ ਵਿਸ਼ੇਸ਼ ਕਾਡਰ ਨੂੰ ਪ੍ਰਵਾਨਗੀ ਦਿੱਤੀ ਸੀ। ਹੁਣ ਸੇਵਾ ਨਿਯਮਾਂ ਨੂੰ ਮਨਜ਼ੂਰੀ ਮਿਲਣ ਨਾਲ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕੇਗੀ। ਸਰਕਾਰ ਅਨੁਸਾਰ ਇਸ ਕਦਮ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਦੇ ਨਾਲ ਬੀ.ਬੀ.ਐੱਮ.ਬੀ. ’ਚ ਸੂਬੇ ਦਾ ਬਣਦਾ ਹੱਕ ਅਤੇ ਨੁਮਾਇੰਦਗੀ ਵੀ ਸੁਰੱਖਿਅਤ ਹੋਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




