ਲੁਧਿਆਣਾ ਚ ਬੁੱਢੇ ਨਾਲੇ ਦੇ ਮਸਲੇ ਨੂੰ ਲੈ ਕੇ ਅੱਜ ਵਾਤਾਵਰਨ ਪ੍ਰੇਮੀਆਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਵੀ ਮੌਜੂਦ ਰਹੀ। ਵਾਤਾਵਰਨ ਪ੍ਰੇਮੀਆਂ ਨੇ ਕਿਹਾ ਕਿ ਉਹ ਹਰ ਸੂਰਤ ਦੇ ਵਿੱਚ ਪ੍ਰੈੱਸ ਕਾਨਫਰੰਸ ਕਰਨਗੇ।ਵੱਲੋਂ ਪੱਕਾ ਧਰਨਾ ਲਗਾਇਆ ਜਾਣਾ ਸੀ ਪਰ ਪੰਚਾਇਤੀ ਚੋਣਾਂ ਵਿੱਚ ਲੋਕਾਂ ਦੇ ਮਸ਼ਰੂਫ ਹੋਣ ਕਰਕੇ ਅਤੇ ਖਾਸ ਕਰਕੇ ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਲੈ ਕੇ ਬੁੱਢੇ ਨਾਲੇ ‘ਤੇ ਬੰਨ ਲਾਉਣ ਦੇ ਫੈਸਲੇ ਨੂੰ ਅੱਗੇ ਕਰ ਦਿੱਤਾ ਗਿਆ ਹੈ। ਵਾਤਾਵਰਨ ਪ੍ਰੇਮੀਆਂ ਨੇ ਕਿਹਾ ਕਿ ਸਰਕਾਰ ਹੁਣ ਖੁਦ ਇਨ੍ਹਾਂ ਫੈਕਟਰੀਆਂ ਨੂੰ ਬੰਦ ਕਰਨ ਸਬੰਧੀ ਨੋਟਿਸ ਜਾਰੀ ਕਰੇ ਅਸੀਂ ਸਰਕਾਰ ਦੇ ਇਸ ਕਦਮ ਦੀ ਉਡੀਕ ਕਰ ਰਹੇ ਹਨ। ਵਾਤਾਵਰਨ ਪ੍ਰੇਮੀਆਂ ਨੇ ਕਿਹਾ ਕਿ ਅਸੀਂ 3 ਦਸੰਬਰ ਨੂੰ ਬੁੱਢੇ ਨਾਲੇ ਅਤੇ ਤਾਜ਼ਪੁਰ ਰੋਡ ‘ਤੇ ਇਕੱਠੇ ਹੋਵਾਂਗੇ।
ਸਭ ਤੋਂ ਪਹਿਲਾਂ ਜਿੱਥੇ ਕੱਪੜੇ ਰੰਗਣ ਦੀਆਂ ਫੈਕਟਰੀਆਂ ਹਨ। ਉੱਥੇ 9 ਕਰੋੜ ਲੀਟਰ ਪਾਣੀ ਰੋਜਾਨਾ ਪਾਇਆ ਜਾ ਰਿਹਾ ਹੈ। ਉੱਥੇ ਪੱਕਾ ਬੰਨ ਲਾਵਾਂਗੇ। ਉਸ ਤੋਂ ਬਾਅਦ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ। ਉਹਨਾਂ ਕਿਹਾ ਕਿ ਲੋਕ ਕਾਲੇ ਪਾਣੀ ਦੇ ਨਾਲ ਮਰ ਰਹੇ ਹਨ ਪਰ ਸਰਕਾਰ ਨੂੰ ਇਹਨਾਂ ਦੀ ਕੋਈ ਪਰਵਾਹ ਨਹੀਂ ਹੈ। ਉੱਥੇ ਹੀ ਐਮਐਲਏ ਗੁਰਪ੍ਰੀਤ ਗੋਗੀ ਤੇ ਵੀ ਉਹਨਾਂ ਵੱਲੋਂ ਸਵਾਲ ਖੜੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਬੁੱਢੇ ਨਾਲੇ ਦੀ ਸਫਾਈ ਕਰਨਾ ਚਾਹੁੰਦੇ ਹਨ ਤਾਂ ਨਾਲ ਫੈਕਟਰੀਆਂ ਵਾਲਿਆਂ ਨੂੰ ਕਿਉਂ ਲੈ ਕੇ ਜਾਂਦੇ ਹਨ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.