Breaking NewsD5 specialNewsPunjabTop News

ਬੇਅਦਬੀ ਅਤੇ ਨਸ਼ੇ ਦੇ ਮੁੱਦੇ ਨੂੰ ਲੈ ਕੇ Navjot Sidhu ਨੇ ਫਿਰ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ 

ਪਟਿਆਲਾ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਭਵਨ ਵਿਖੇ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਕ ਵਾਰ ਫਿਰ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ‘ਤੇ ਆਪਣੀ ਹੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ 9 ਅਪ੍ਰੈਲ ਨੂੰ ਹਾਈ ਕੋਰਟ ਨੇ ਜਾਂਚ ਰੱਦ ਕਰ ਦਿੱਤੀ ਸੀ। ਅਦਾਲਤ ਨੇ ਹੁਕਮ ਦਿੱਤਾ ਸੀ ਕਿ 6 ਮਹੀਨਿਆਂ ਦੇ ਅੰਦਰ ਨਵੀਂ ਐਸਆਈਟੀ ਬਣਾਈ ਜਾਵੇ ਅਤੇ ਜਾਂਚ ਪੂਰੀ ਕੀਤੀ ਜਾਵੇ। ਮਈ ਵਿੱਚ ਇੱਕ ਨਵੀਂ ਐਸਆਈਟੀ ਬਣਾਈ ਗਈ ਸੀ।

🔴LIVE ਰਾਜਪਾਲ ਨੇ ਝਾੜਿਆ ਮੋਦੀ, ਕਿਸਾਨਾਂ ਦੀ ਕਰਤੀ ਪੂਰੀ ਸਪੋਟ, ਦਿੱਤੀ ਖੁਸ਼ਖਬਰੀ, ਮੰਨਣੀ ਪੈਣੀ ਗੱਲ

ਅੱਜ 6 ਮਹੀਨੇ ਹੋ ਗਏ ਹਨ, ਸਰਕਾਰ ਦੱਸੇ ਕਿੱਥੇ ਹੈ ਜਾਂਚ ? ਉਨ੍ਹਾਂ ਕਿਹਾ ਕਿ ਮੁੱਖ ਦੋਸ਼ੀ ਸੁਮੇਧ ਸਿੰਘ ਸੈਣੀ ਨੂੰ ਬਲੈਂਕੇਟ ਬੈਲ ਕਿਸ ਨੇ ਦਿੱਤੀ ? ਕੀ ਬਲੈਂਕੇਟ ਬੈੱਲ ਨੂੰ ਖਤਮ ਕਰਨ ਲਈ ਕੁਝ ਹੋਇਆ ? ਮੈ ਨਹੀਂ , ਹੁਣ ਸਾਰਾ ਪੰਜਾਬ ਸਵਾਲ ਕਰ ਰਿਹਾ ਹੈ । ’ਤੁਸੀਂ ਇਨਸਾਫ਼ ਦਵਾਉਣਾ ਸੀ ਜਾਂ ਦੋਸ਼ੀਆਂ ਦੀ ਢਾਲ ਬਣਨਾ ਸੀ ? ਅਜੇ ਤੱਕ ਕੋਈ ਵੀ ਚਾਰਜਸ਼ੀਟ ਨਹੀਂ ਪੇਸ਼ ਕੀਤੀ ਗਈ । ਜਾਂਚ ਲਈ ਹੁਣ ਤੱਕ ਤਿੰਨ ਐੱਸਆਈਟੀ ਬਣੀਆਂ ਪਰ ਕੋਈ ਸਿੱਟਾ ਨਹੀਂ ਨਿਕਲਿਆ’।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button