Breaking NewsD5 specialNewsPunjab

ਬੇਅਦਬੀ ਦੇ ਦੋਸ਼ੀਆਂ ਨੂੰ ਲੈ ਕੇ ਨਿਹੰਗ ਸਿੰਘ ਦਾ ਵੱਡਾ ਐਲਾਨ! ਹੁਣ ਜ਼ਲਦੀ ਮਿਲੇਗਾ ਸਿੱਖ ਸੰਗਤ ਨੂੰ ਇਨਸਾਫ਼!

ਨਵਾਂ ਸ਼ਹਿਰ : ਬੀਤੇ ਦਿਨ ਪੂਰੇ ਵਿਸ਼ਵ ‘ਚ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਗਿਆ ਹੈ। ਡੀ5 ਚੈੱਨਲ ਪੰਜਾਬੀ ਦੀ ਟੀਮ ਵੱਲੋਂ ਜ਼ਿਲ੍ਹਾ ਨਵਾਂ ਸ਼ਹਿਰ ਦੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਮਿਸ਼ਲ ਤਰਨਾ ਦਲ ਦੇ ਮੁਖੀ ਬਾਬਾ ਸਵਰਨਜੀਤ ਸਿੰਘ ਪਠਲਾਵਾ ਜੀ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕੀਤੀ ਗਈ। ਜਿਸ ਵਿੱਚ ਬਾਬਾ ਸਵਰਨਜੀਤ ਸਿੰਘ ਪਠਲਾਵਾ ਨੇ ਜਿੱਥੇ ਸਮੂਹ ਸੰਗਤਾਂ ਨੂੰ ਗੁਰਤਾ ਗੱਦੀ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ।

ਪੰਜਾਬ ਸਰਕਾਰ ਨੇ ਖੁਸ਼ ਕਰਤੇ ਨੌਜਵਾਨ,8 ਮਹੀਨੇ ਬਾਅਦ ਸੁਣਾਇਆ ਵੱਡਾ ਫੈਸਲਾ?

ਉੱਥੇ ਹੀ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੱਸੇ ਮਾਰਗ ਤੇ ਚੱਲਣ ਦਾ ਸੁਨੇਹਾ ਵੀ ਦਿੱਤਾ। ਉਨ੍ਹਾਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਫਰਜ਼ ਬਣਦਾ ਹੈ ਕਿ ਜੋ ਲੋਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦੇ ਹਨ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕਰਕੇ ਉਹਨਾਂ ਦੋਸ਼ੀਆ ਨੂੰ ਸਜ਼ਾ ਦਿੱਤੀ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button