
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ‘ਤੇ ਬੀਤੇ ਦਿਨ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਦਸਤਖ਼ਤ ਤੋਂ ਬਾਅਦ, ਹੁਣ ਇਹ ਕਾਨੂੰਨ ਬਣ ਚੁੱਕਿਆ ਹੈ। ਬੇਅਦਬੀ ਦੇ ਮਾਮਲਿਆਂ ‘ਚ ਹੁਣ ਉਮਰ ਕੈਦ ਤੱਕ ਦੀ ਸਜ਼ਾ ਤੇ 20 ਲੱਖ ਰੁਪਏ ਤੱਕ ਦੇ ਜ਼ੁਰਮਾਨੇ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁਲਜ਼ਮ ਮਾਨਸਿਕ ਤੌਰ ‘ਤੇ ਬਿਮਾਰ ਪਾਇਆ ਜਾਂਦਾ ਹੈ ਤਾਂ ਉਸ ਦੇ ਗਾਰਜੀਅਨ (ਪਾਲਣ-ਪੋਸ਼ਣ ਕਰਨ ਵਾਲੇ) ਨੂੰ ਕਾਨੂੰਨ ਦੇ ਦਾਇਰੇ ‘ਚ ਲਿਆਉਣ ਦਾ ਪ੍ਰਬੰਧ ਕੀਤਾ ਗਿਆ ਹੈ।ਬੇਅਦਬੀ ਵਰਗੀਆਂ ਘਟਨਾਵਾਂ ਦੀ ਜਾਂਚ ਦੇ ਲਈ ਪੰਜਾਬ ਪੁਲਿਸ ਨੇ ਨਵਾਂ Standard Operating Procedure (SOP) ਜਾਰੀ ਕੀਤਾ ਹੈ। ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਵੱਲੋਂ ਇਹ ਤਿਆਰ ਕੀਤੀ ਗਈ ਹੈ। ਇਸ ਤਹਿਤ ਜਾਂਚ ‘ਚ ਫੋਰੈਂਸਿਕ, ਡਿਜੀਟਲ ਸਬੂਤ ਦੀ ਸੁਰੱਖਿਆ ਤੇ ਤੈਅ ਸਮੇਂ ਸੀਮਾ ‘ਚ ਕਾਨੂਨੀ ਕਾਰਵਾਈ ‘ਤੇ ਜ਼ੋਰ ਦਿੱਤਾ ਗਿਆ ਹੈ। ਡਿਜੀਟਲ ਬੇਅਦਬੀ ਨਾਲ ਜੁੜੇ ਮਾਮਲਿਆਂ ‘ਚ ਇਸ ਦੇ ਪਿੱਛੇ ਦੀ ਫੰਡਿਗ ਦੀ ਜਾਂਚ ਵੀ ਹੋਵੇਗੀ। ਇਨ੍ਹਾਂ ਮਾਮਲਿਆ ਦੀ ਐਸਐਸਪੀ ਤੇ ਕਮਿਸ਼ਨਰ ਨਿਗਰਾਨੀ ਕਰਨਗੇ। ਮਾਮਲੇ ‘ਚ 60 ਤੋਂ 90 ਦਿਨਾਂ ਵਿਚਾਕਰ ਚਾਲਾਨ ਪੇਸ਼ ਕਰਨਾ ਲਾਜ਼ਮੀ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




