PunjabTop News

ਬੇਅਦਬੀ ਬਿੱਲ ਨੂੰ ਲੈ ਕੇ 15 ਮੈਂਬਰੀ ਸਿਲੈਕਟ ਕਮੇਟੀ ਗਠਿਤ, 6 ਮਹੀਨਿਆਂ ਦੇ ਅੰਦਰ ਸੌਂਪੇਗੀ ਆਪਣੀ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਿਆਂਦੇ ਜਾ ਰਹੇ ਕਾਨੂੰਨ ਲਈ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ 15 ਮੈਂਬਰੀ ਸਿਲੈਕਟ ਕਮੇਟੀ ਗਠਿਤ ਕੀਤੀ ਹੈ। ਇਹ ਕਮੇਟੀ 6 ਮਹੀਨਿਆਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।  ਇਸ ਕਮੇਟੀ ਦਾ ਮਕਸਦ ਪਵਿੱਤਰ ਗ੍ਰੰਥਾਂ ਦੇ ਅਪਮਾਨ ਨਾਲ ਸੰਬੰਧਿਤ ਮਾਮਲਿਆਂ ਦੀ ਜਾਂਚ ਕਰਨਾ ਤੇ ਇਸ ਬਿੱਲ ਦੇ ਪ੍ਰਸਤਾਵਾਂ ‘ਤੇ ਵਿਚਾਰ ਕਰਨਾ ਹੈ।

ਇਸ ਕਮੇਟੀ ਵਿਚ 11 ‘ਆਪ’, ਦੋ ਕਾਂਗਰਸ, ਇਕ ਭਾਜਪਾ ਤੇ ਇਕ ਅਕਾਲੀ ਦਲ ਦਾ ਮੈਂਬਰ ਲਿਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਸਦਨ ਨੇ ਬੇਅਦਬੀ ਖ਼ਿਲਾਫ਼ ਬਿੱਲ ਵਿਧਾਨ ਸਭਾ ਦੀ ਸਿਲੈਕਟ ਕਮੇਟੀ ਹਵਾਲੇ ਕਰਨ ਦਾ ਫ਼ੈਸਲਾ ਕੀਤਾ ਸੀ ਤਾਂ ਕਿ ਕਾਨੂੰਨ ਬਣਾਉਣ ਤੋਂ ਪਹਿਲਾਂ ਪ੍ਰਸਤਾਵਿਤ ਬਿੱਲ ’ਤੇ ਲੋਕਾਂ ਦੀ ਰਾਇ ਲਈ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ-2025’ ਪੇਸ਼ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button