Breaking NewsD5 specialIndiaNewsTop News

ਬੇਅਦਬੀ ਮਾਮਲਾ : ਪੰਜਾਬ ਸਰਕਾਰ ਦੇ ਫੈਸਲੇ ਨੂੰ ਰਾਮ ਰਹੀਮ ਨੇ ਹਾਈਕੋਰਟ ‘ਚ ਦਿੱਤੀ ਚੁਣੌਤੀ, ਸੀਬੀਆਈ ਜਾਂਚ ਦੀ ਕੀਤੀ ਮੰਗ 

ਹਰਿਆਣਾ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਹੁਣ ਹਾਈਕੋਰਟ ‘ਚ ਮੰਗ ਦਾਖਲ ਕਰਦੇ ਹੋਏ ਪੰਜਾਬ ਸਰਕਾਰ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਪਟੀਸ਼ਨ ’ਚ ਮੰਗ ਕੀਤੀ ਗਈ ਹੈ ਕਿ ਬੇਅਦਬੀ ਮਾਮਲੇ ’ਚ ਦਰਜ ਹੋਈਆਂ ਸਾਰੀਆਂ ਐੱਫ.ਆਈ.ਆਰ. ਦੀ ਸੀ.ਬੀ.ਆਈ. ਤੋਂ ਹੀ ਜਾਂਚ ਕਰਵਾਈ ਜਾਵੇ। ਹਾਈਕੋਰਟ ਨੇ ਰਾਮ ਰਹੀਮ ਦੀ ਮੰਗ ‘ਤੇ ਬਿਨ੍ਹਾਂ ਆਦੇਸ਼ ਜਾਰੀ ਕੀਤੇ ਹੁਣ 21 ਦਸੰਬਰ ਨੂੰ ਸੁਣਵਾਈ ਦਾ ਫੈਸਲਾ ਲਿਆ ਹੈ।

ਸਾਰੇ ਬਾਰਡਰ ਹੋਏ ਖਾਲੀ ਕਿਸਾਨ ਕਾਫਲਿਆ ਸਮੇਤ ਪਰਤੇ ਪੰਜਾਬ

ਰਾਮ ਰਹੀਮ ਨੇ ਪਟੀਸ਼ਨ ਦਾਖ਼ਲ ਕਰਦੇ ਹੋਏ ਦੱਸਿਆ ਕਿ ਸਾਬਕਾ ਸਰਕਾਰ ਨੇ ਬੇਅਦਬੀ ਦੇ ਸਾਰੇ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਸੀ। ਸਰਕਾਰ ਬਦਲਣ ਤੋਂ ਬਾਅਦ ਇਸ ਮਾਮਲੇ ਦਾ ਸਿਆਸੀ ਲਾਭ ਪ੍ਰਾਪਤ ਕਰਨ ਲਈ ਮੌਜੂਦਾ ਸਰਕਾਰ ਨੇ ਸੀ.ਬੀ.ਆਈ. ਨੂੰ ਸੌਂਪੇ ਬੇਅਦਬੀ ਨਾਲ ਜੁੜੇ ਸਾਰੇ ਮਾਮਲਿਆਂ ਦੀ ਜਾਂਚ ਵਾਪਸ ਲੈ ਕੇ ਇਨ੍ਹਾਂ ਨੂੰ ਐੱਸ.ਆਈ.ਟੀ. ਨੂੰ ਸੌਂਪ ਦਿੱਤਾ ਸੀ। ਪਟੀਸ਼ਨਕਰਤਾ ਨੇ ਕਿਹਾ ਕਿ ਇਸ ਮਾਮਲੇ ’ਚ ਹੁਣ ਚੋਣਾਂ ਨੇੜੇ ਹੋਣ ਕਾਰਨ ਸਿਆਸੀ ਲਾਭ ਪ੍ਰਾਪਤ ਕਰਨ ਲਈ ਪਟੀਸ਼ਨਕਰਤਾ ਦਾ ਨਾਮ ਘਸੀਟਿਆ ਜਾ ਰਿਹਾ ਹੈ। ਅਜਿਹੇ ’ਚ ਨਿਰਪੱਖ ਜਾਂਚ ਸੀ.ਬੀ.ਆਈ. ਹੀ ਕਰ ਸਕਦੀ ਹੈ। ਪਟੀਸ਼ਨਕਰਤਾ ਨੇ ਹਾਈ ਕੋਰਟ ਤੋਂ ਅਪੀਲ ਕੀਤੀ ਹੈ ਕਿ ਇਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button