Breaking NewsD5 specialNewsPunjabTop News

ਬੇਅਦਬੀ ਮਾਮਲੇ ‘ਤੇ ਆਇਆ ਸਭ ਤੋਂ ਪਹਿਲਾ ਵੱਡਾ ਫ਼ੈਸਲਾ, ਅਦਾਲਤ ਨੇ 3 ਡੇਰਾ ਪ੍ਰੇਮੀਆਂ ਨੂੰ ਦੋਸ਼ੀ ਦਿੱਤਾ ਕਰਾਰ

ਮੋਗਾ : ਪੰਜਾਬ ’ਚ ਵਾਪਰੀਆਂ ਬੇਅਦਬੀ ਦੇ ਮਾਮਲਿਆਂ ਦੀਆਂ ਘਟਨਾਵਾਂ ’ਤੇ ਮੋਗਾ ਦੀ ਅਦਾਲਤ ਵੱਲੋਂ ਸਭ ਤੋਂ ਪਹਿਲਾ ਅਤੇ ਵੱਡਾ ਫ਼ੈਸਲਾ ਆਇਆ ਹੈ। ਮੋਗਾ ਵਿਖੇ ਪਿੰਡ ਮੱਲਕੇ ’ਚ 2015 ’ਚ ਵਾਪਰੀ ਬੇਅਦਬੀ ਦੀ ਘਟਨਾ ਦੇ ਮਾਮਲੇ ’ਚ ਅਦਾਲਤ ਨੇ ਤਿੰਨ ਡੇਰਾ ਪ੍ਰੇਮੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ ਜਦਕਿ ਦੋ ਡੇਰਾ ਪ੍ਰੇਮੀਆਂ ਨੂੰ ਬਰੀ ਕੀਤਾ ਗਿਆ ਹੈ।

Bhagwant Mann Marriage Live : ਵਿਆਹ ਤੋਂ ਬਾਅਦ ਮਾਨ ਨੇ ਗਾਇਆ ਗੀਤ! ਸਾਲੀਆਂ ਨਾਲ ਪਾਇਆ ਭੰਗੜਾ

ਦੱਸਣਯੋਗ ਹੈ ਕਿ ਮੋਗਾ ਦੇ ਪਿੰਡ ਮੱਲਕੇ ’ਚ 2015 ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਅੱਜ ਆਏ ਫ਼ੈਸਲੇ ਨੂੰ ਲੈ ਕੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਜਾਵੇ, ਇਸ ਲਈ ਚੱਪੇ-ਚੱਪੇ ’ਤੇ ਮੋਗਾ ਪੁਲਸ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਹਰੀ ਜ਼ਿਲ੍ਹਿਆਂ ਤੋਂ ਵੀ ਫ਼ੋਰਸ ਮੰਗਵਾਈ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button