ਬੇਮੌਸਮੀ ਬਾਰਿਸ਼ ‘ਚ ਫਸਲ ਬਰਬਾਦ ਹੋਣ ‘ਤੇ ਕੇਜਰੀਵਾਲ ਨੇ ਕਿਸਾਨਾਂ ਨੂੰ ਵੰਡੇੇ ਮੁਆਵਜ਼ਾ ਚੈੱਕ

ਨਵੀਂ ਦਿੱਲੀ : ਦਿੱਲੀ ਸਰਕਾਰ ਨੇ ਬੇਮੌਸਮੀ ਬਾਰਿਸ਼ ਨਾਲ ਖ਼ਰਾਬ ਹੋਈ ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਸ਼ੁਰੂ ਕੀਤਾ। ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਸਾਨਾਂ ਨੂੰ ਮੁਆਵਜਾ ਰਾਸ਼ੀ ਦੇ ਚੈੱਕ ਦਿੱਤੇ ਹਨ। ਉਨ੍ਹਾਂ ਨੇ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ। ਇਸ ਦੌਰਾਨ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਦਿੱਲੀ ਦੇ ਕਿਸਾਨਾਂ ਨੂੰ ਦੇਸ਼ ‘ਚ ਸਭ ਤੋਂ ਜ਼ਿਆਦਾ ਮੁਆਵਜ਼ਾ ਮਿਲ ਰਿਹਾ ਹੈ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਕਤੂਬਰ ‘ਚ ਕਿਸਾਨਾਂ ਦੀ ਫ਼ਸਲ ਖ਼ਰਾਬ ਹੋਈ ਸੀ, ਅੱਜ ਉਨ੍ਹਾਂ ਨੂੰ ਚੈੱਕ ਦੇਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਜ਼ਲਦ ਹੀ ਸਾਰਿਆਂ ਨੂੰ ਪੈਸਾ ਮਿਲ ਜਾਵੇਗਾ। 2 ਤੋਂ 3 ਲੱਖ ਰੁਪਏ ਤੱਕ ਦੇ ਵੀ ਕਿਸਾਨਾਂ ਨੂੰ ਚੈੱਕ ਦਿੱਤੇ ਗਏ ਹਨ।
BIG NEWS : Channi ਨੇ ਵਿਰੋਧੀਆਂ ਨੂੰ ਪਾਈਆਂ ਦੰਦਲਾਂ, ਦਿੱਤਾ ਵੱਡਾ ਬਿਆਨ | D5 Channel Punjabi
ਕੇਜਰੀਵਾਲ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਜਨਵਰੀ ‘ਚ ਕਿਸਾਨਾਂ ਦੀ ਸਰ੍ਹੋਂ ਦੀ ਫ਼ਸਲ ਖ਼ਰਾਬ ਦੀ ਜਾਣਕਾਰੀ ਮਿਲੀ ਹੈ। ਉਸ ਲਈ ਵੀ ਸਰਵੇ ਦੇ ਆਦੇਸ਼ ਦੇ ਦਿੱਤੇ ਹਨ। ਸਰਵੇ ਤੋਂ ਬਾਅਦ ਇਸ ਦਾ ਵੀ ਮੁਆਵਜ਼ਾ ਦਿੱਤਾ ਜਾਵੇਗਾ। ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਬੇਮੌਸਮੀ ਬਾਰਿਸ਼ ਕਾਰਨ ਦਿੱਲੀ ‘ਚ ਜਿਹੜੇ ਕਿਸਾਨ ਭਰਾਵਾਂ ਦੀ ਫ਼ਸਲ ਖ਼ਰਾਬ ਹੋਈ ਸੀ, ਉਨ੍ਹਾਂ ਨੂ ਅੱਜ ਤੋਂ ਮੁਆਵਜ਼ਾ ਮਿਲਣਾ ਸ਼ੁਰੂ ਹੋ ਗਿਆ ਹੈ । ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਿਸਾਨਾਂ ਦੀ ਕਪਾਹ ਦੀ ਫ਼ਸਲ ਖ਼ਰਾਬ ਹੋਈ ਸੀ ਪਰ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਬਹੁਤ ਘੱਟ ਮੁਆਵਜ਼ਾ ਦਿੱਤਾ ਹੈ, ਜਿਸ ਕਾਰਨ ਉੱਥੇ ਦੇ ਕਿਸਾਨ ਪ੍ਰੇਸ਼ਾਨ ਹਾਂ।
बेमौसम बारिश की वजह से दिल्ली में किसानों की फ़सल खराब हो गई थी, उनके नुकसान की भरपाई के लिए आज से हमने मुआवज़ा राशि देना शुरु कर दिया है। कुछ किसान भाईयों को मैंने खुद चेक सौंपे।
20 हज़ार रुपए एकड़ के हिसाब से पूरे देश में किसानों को सबसे ज़्यादा मुआवज़ा दिल्ली में मिल रहा है। pic.twitter.com/VOf07ZbHs7
— Arvind Kejriwal (@ArvindKejriwal) January 31, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.