PunjabTop News

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀਦੇ ਪਿੰਡ ਵਿਖੇ ਸ਼ੁਰੂ ਕੀਤਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਈਟੀਟੀ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਸ਼ੁਰੂ ਕੀਤਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ ਰਿਹਾ।ਇਸ ਪੱਕੇ ਮੋਰਚੇ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਈਟੀਟੀ 5994 2364 ਯੂਨੀਅਨ ਪੰਜਾਬ (ਸਾਂਝਾ ਮੋਰਚਾ) ਦੇ ਆਗੂ ਹਰਜੀਤ ਬੁਢਲਾਡਾ, ਬੱਗਾ ਖੁਡਾਲ, ਬਲਿਹਾਰ ਸਿੰਘ, ਗੁਰਸੰਗਤ ਬੁਢਲਾਡਾ, ਪਰਮਪਾਲ ਫਾਜ਼ਿਲਕਾ, ਬੰਟੀ ਕੰਬੋਜ, ਰਮੇਸ਼ ਅਬੋਹਰ, ਮਨਪ੍ਰੀਤ ਮਾਨਸਾ, ਪ੍ਰਗਟ ਬੋਹਾ, ਗੁਰਸੇਵਕ ਸਿੰਘ, ਹਰੀਸ਼ ਕੰਬੋਜ, ਗੁਰਵਿੰਦਰ ਭੁੱਲਰ ਤੇ ਗੁਰਪ੍ਰੀਤ ਸਿੰਘ ਆਦਿ ਨੇ ਦੱਸਿਆ ਕਿ ਸ਼ਨਿੱਚਰਵਾਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਮੀਟਿੰਗ ਕੀਤੀ ਗਈ ਜਿਸ ਵਿਚ ਉਨ੍ਹਾਂ ਨੇ ਰੀਵਾਈਜ਼ਡ ਲਿਸਟਾਂ ਜਾਰੀ ਕਰਨ ਦੇ ਨਾਲ-ਨਾਲ ਐਕਸ ਸਰਵਿਸ ਮੈਨ ਕੈਟਾਗਰੀ ਦੀਆਂ ਲਿਸਟਾਂ ਜਾਰੀ ਕਰਨ ਦਾ ਪੂਰਨ ਭਰੋਸਾ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਨੇ ਚੁਣੇ ਗਏ ਅਧਿਆਪਕਾਂ ਨੂੰ ਜਲਦ ਜੁਆਇੰਨ ਕਰਵਾਉਣ ਦੀ ਗੱਲ ਕਹੀ ਹੈ। ਆਗੂਆਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਸਾਨੂੰ ਜਲਦ ਤੋਂ ਜਲਦ ਸਕੂਲਾਂ ਵਿੱਚ ਜੁਆਇੰਨ ਨਹੀ ਕਰਵਾਇਆ ਜਾਂਦਾ ਤਾਂ ਸਮੂਹ ਈਟੀਟੀ ਬੇਰੁਜਗਾਰ ਅਧਿਆਪਕ ਦਿੱਲੀ ਕੂਚ ਕਰਨ ਲਈ ਮਜਬੂਰ ਹੋਣਗੇ ਕਿਉਂਕਿ ਦਿੱਲੀ ਵਿਖੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉਨ੍ਹਾਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਖ਼ਿਲਾਫ਼ ਭੰਡੀ ਪ੍ਰਚਾਰ ਕੀਤਾ ਜਾਵੇਗਾ। ਆਗੂਆਂ ਨੇ ਸਪੱਸ਼ਟ ਕੀਤਾ ਕਿ ਸਕੂਲਾਂ ਵਿੱਚ ਜੁਆਇਨਿੰਗ ਹੋਣ ਤੱਕ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਪੱਕਾ ਮੋਰਚਾ ਜਾਰੀ ਰਹੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button