Breaking NewsD5 specialNewsPunjabTop News

ਬੇਰੁਜ਼ਗਾਰੀ ਅਤੇ ਮਹਿੰਗਾਈ ਖਿਲਾਫ਼ ਕਾਂਗਰਸ ਦਾ ਚੰਡੀਗੜ੍ਹ ਵਿਖੇ ਵੱਡੇ ਪੱਧਰ ਤੇ ਪ੍ਰਦਰਸ਼ਨ

ਚੰਡੀਗੜ੍ਹ: ਦੇਸ਼ਭਰ ‘ਚ ਅੱਜ ਕਾਂਗਰਸ ਵੱਲੋਂ ਬੇਰੁਜ਼ਗਾਰੀ ਅਤੇ ਮਹਿੰਗਾਈ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਅੱਜ ਚੰਡੀਗੜ੍ਹ ਵਿਖੇ ਵੀ ਕਾਂਗਰਸ ਵੱਲੋਂ ਵਧਦੀ ਮਹਿੰਗਾਈ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ।ਇਹ ਪ੍ਰਦਰਸ਼ਨ ਚੰਡੀਗੜ੍ਹ ਸੈਕਟਰ 18-19 ਦੇ ਲਾਈਟ ਪੁਆਇੰਟ ਤੋਂ ਸ਼ੁਰੂ ਹੋਇਆ। ਜਿਸ ਲਈ ਪੁਲਿਸ ਵੱਲੋਂ ਵੀ ਸਖ਼ਤ ਪ੍ਰਬੰਧ ਕੀਤੇ ਗਏ ਸਨ। ਦੂਜੇ ਪਾਸੇ ਚੰਡੀਗੜ੍ਹ ਕਾਂਗਰਸ ਵੱਲੋਂ ਰਾਜ ਭਵਨ ਵੱਲ ਰੋਸ ਮਾਰਚ ਕੀਤਾ ਜਾ ਰਿਹਾ ਸੀ, ਜਿਸ ਵਿਚ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਪਹੁੰਚੇ ।

Rahul Gandhi Arrest : ਕਾਂਗਰਸੀਆਂ ’ਤੇ ਪੁਲਿਸ ਦਾ ਐਕਸ਼ਨ, Rahul ਤੇ Priyanka ਗ੍ਰਿਫ਼ਤਾਰ | D5 Channel Punjabi

ਪਰ ਪੁਲਿਸ ਨੇ ਥੋੜ੍ਹੀ ਦੂਰੀ ‘ਤੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ ਅਤੇ ਕਾਂਗਰਸ ਪ੍ਰਧਾਨ ਐਚ.ਐਸ ਲੱਕੀ ਸਮੇਤ ਕਈ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ । ਇਸਦੇ ਨਾਲ ਹੀ ਕਾਂਗਰਸੀ ਵਰਕਰਾਂ ਦਾ ਕਹਿਣਾ ਹੈ ਕਿ ਮਹਿੰਗਾਈ ਲਗਾਤਾਰ ਵਧ ਰਹੀ ਹੈ, ਜਿਸ ਕਾਰਨ ਆਮ ਆਦਮੀ ਦਾ ਜਿਉਣਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਰਾਜਪਾਲ ਨੂੰ ਮੰਗ ਪੱਤਰ ਦੇਣਾ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ, ਜਿਸ ਦੌਰਾਨ ਉਨ੍ਹਾਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button