Breaking NewsD5 specialNewsPress ReleasePunjab

ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਕਰਜ਼ਾ ਰਹਿਤ ਤਹਿਤ ਵਿਧਾਇਕ ਨਾਗਰਾ ਨੇ ਸੌਂਪੇ ਕਰੀਬ 14 ਲੱਖ ਰੁਪਏ ਦੇ ਚੈੱਕ

ਸਹਿਕਾਰੀ ਸਭਾ ਪਿੰਡ ਜੱਲਾ ਦੇ 147 ਮੈਂਬਰਾਂ ਨੂੰ ਮਿਲੀ ਰਾਹਤ

ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਕਰਜ਼ਾ ਰਾਹਤ ਦੇਣ ਦੀ ਸਹੂਲਤ ਤਹਿਤ ਹਲਕਾ ਫਤਹਿਗੜ੍ਹ ਸਾਹਿਬ ਸਮੇਤ ਜ਼ਿਲ੍ਹੇ ਦੇ ਕਰੀਬ 06 ਹਜ਼ਾਰ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ 03 ਕਰੋੜ 97 ਲੱਖ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ, ਜਿਸ ਤਹਿਤ ਸਹਿਕਾਰੀ ਸਭਾ ਪਿੰਡ ਜੱਲਾ ਦੇ 147 ਮੈਂਬਰਾ ਨੂੰ ਕਰੀਬ 14 ਲੱਖ ਦੀ ਕਰਜ਼ਾ ਰਾਹਤ ਦੇ ਚੈੱਕ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਕਰੀਬ 02.85 ਲੱਖ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਜਾ ਰਹੀ ਹੈ, ਜਿਸ ਨਾਲ ਇਸ ਵਰਗ ਨੂੰ ਵੱਡੀ ਰਾਹਤ ਮਿਲੇਗੀ ਤੇ ਉਨ੍ਹਾਂ ਦੀ ਜ਼ਿੰਦਗੀ ਬਿਹਤਰ ਬਣ ਸਕੇਗੀ ਅਤੇ ਸੂਬਾ ਦੀ ਤਰੱਕੀ ਦੀ ਰਫ਼ਤਾਰ ਤੇਜ਼ ਹੋਵੇਗੀ।

ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਵੱਡੀ ਖ਼ਬਰ, ਮੀਟਿੰਗ ਅੰਦਰਲੀ ਵੀਡੀਓ ਵਾਇਰਲ || D5 Channel Punjabi

ਪੰਜਾਬ ਸਰਕਾਰ ਕਿਸਾਨਾਂ, ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਨਾਲ ਨਾਲ ਮੋਢੇ ਨਾਲ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਸਾਰੇ ਵਰਗਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਇਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਤੇ ਇਨ੍ਹਾਂ ਦੀ ਜ਼ਿੰਦਗੀ ਦੀ ਬਿਹਤਰੀ ਲਈ ਦਿਨ ਰਾਤ ਇੱਕ ਕਰ ਕੇ ਸਿਰਤੋੜ ਯਤਨ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਹਿਕਾਰੀ ਅਤੇ ਵਪਾਰਕ ਬੈਂਕਾਂ ਦੇ ਕਰਜ਼ਾ ਪ੍ਰਾਪਤ ਛੋਟੇ ਅਤੇ ਦਰਮਿਆਨੇ 05 ਲੱਖ 64 ਹਜ਼ਾਰ ਕਿਸਾਨਾਂ ਦਾ 04,624 ਕਰੋੜ ਰੁਪਏ ਦਾ ਕਰਜ਼ਾ ਵੀ ਮੁਆਫ਼ ਕੀਤਾ ਜਾ ਚੁੱਕਿਆ ਹੈ। ਕਿਸਾਨਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 08 ਲੱਖ 50 ਹਜ਼ਾਰ ਪਰਿਵਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਹੇਠ ਲਿਆਂਦਾ ਗਿਆ ਹੈ, ਜਿਸ ਤਹਿਤ ਇਨ੍ਹਾਂ ਦੇ ਪਰਿਵਾਰਾਂ ਨੂੰ 05 ਲੱਖ ਰੁਪਏ ਤੱਕ ਸਿਹਤ ਸਹੂਲਤਾਂ ਮਿਲਣਗੀਆਂ।

ਅਫਗਾਨਿਸਤਾਨ ਤੋਂ ਪਾਵਨ ਸਰੂਪ ਲੈ ਭਾਰਤ ਪਹੁੰਚੇ ਗੁਰੂ ਦੇ ਸਿੰਘ || D5 Channel Punjabi

ਇਸ ਮੌਕੇ ਸਰਪੰਚ ਦਵਿੰਦਰ ਸਿੰਘ ਜੱਲਾ, ਸਹਿਕਾਰੀ ਸਭਾ ਦੇ ਪ੍ਰਧਾਨ ਗੁਰਜੰਟ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਪਾਲ ਸਿੰਘ ਹੈਪੀ, ਮੀਤ ਪ੍ਰਧਾਨ ਹਰਮਨਦੀਪ ਸਿੰਘ ਗੋਗੀ, ਪੰਚ ਜਸਵੰਤ ਸਿੰਘ, ਪੰਚ ਸੁਰਜੀਤ ਸਿੰਘ, ਨੰਬਰਦਾਰ ਭਰਭੂਰ ਜਗਵਿੰਦਰ ਸਿੰਘ ਬੈਂਸ, ਨੰਬਰਦਾਰ ਸਤਪਾਲ ਸਿੰਘ, ਬਾਵਾ ਸਿੰਘ ਚੌਧਰੀ, ਸਹਿਕਾਰੀ ਸਭਾ ਦੇ ਡਾਇਰੈਕਟਰ ਗੁਰਿੰਦਰ ਸਿੰਘ, ਹਰਿੰਦਰ ਸਿੰਘ, ਪਰਮਿੰਦਰ ਸਿੰਘ ਨੋਨੀ, ਗੁਰਨਾਮ ਸਿੰਘ, ਪ੍ਰਕਾਸ਼ ਸਿੰਘ, ਮਨਪ੍ਰੀਤ ਕੌਰ, ਮਨਜੀਤ ਕੌਰ, ਪਰਮਜੀਤ ਸਿੰਘ ਪੰਮ, ਕੇਸਰ ਸਿੰਘ, ਪ੍ਰੇਮ ਸਿੰਘ, ਰਾਜ ਕੁਮਾਰ, ਬਾਬਾ ਮੁਕੰਦ ਸਿੰਘ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ, ਜੰਗ ਸਿੰਘ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਕਿਸਾਨ ਤੇ ਖੇਤ ਮਜ਼ਦੂਰ ਹਾਜ਼ਰ ਸਨ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button