Breaking NewsD5 specialNewsPoliticsPunjab

ਬੈਂਸ ਨੇ ਪਹਿਲੀ ਵਾਰ ਹਰਸਿਮਰਤ ਬਾਦਲ ਤੇ ਕੈਪਟਨ ਦੀ ਕੀਤੀ ਤਾਰੀਫ਼ !

ਲੁਧਿਆਣਾ : ਕਰੋਨਾ ਵਾਇਰਸ ਨੂੰ ਲੈ ਕੇ ਲਗਾਤਾਰ ਪੰਜਾਬ ‘ਚ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਉੱਥੇ ਹੀ ਪੌਜ਼ੀਟਿਵ ਮਰੀਜ਼ ਲਗਾਤਾਰ ਪ੍ਰਬੰਧ ਅਧੂਰੇ ਹੋਣ ਦੀਆਂ ਸ਼ਿਕਾਇਤਾਂ ਵੀ ਕਰ ਰਹੇ ਹਨ। ਅੱਜ ਲੁਧਿਆਣਾ ਤੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਲੁਧਿਆਣਾ ਸਿਵਲ ਹਸਪਤਾਲ ਸਿਟੀ ਮਰੀਜ਼ਾਂ ਦੀ ਸਾਰ ਲੈਣ ਲਈ ਪਹੁੰਚੇ। ਉਨ੍ਹਾਂ ਨੇ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ ਉਨ੍ਹਾਂ ਦੀਆਂ ਜ਼ਰੂਰਤਾਂ ਬਾਰੇ ਲਿਸਟ ਬਣਾਈ ਅਤੇ ਉਨ੍ਹਾਂ ਨੂੰ ਹਰ ਸਾਮਾਨ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਇਸ ਦੌਰਾਨ ਮਰੀਜ਼ ਵੀ ਖਿੜਕੀਆਂ ਤੋਂ ਬੈਂਸ ਨੂੰ ਆਪਣੀ ਸਮੱਸਿਆਵਾਂ ਦੱਸਦੇ ਹੋਏ ਦਿਖਾਈ ਤੇ ਸਿਮਰਜੀਤ ਬੈਂਸ ਨੇ ਕਿਹਾ ਕਿ ਸਰਕਾਰ ਦੇ ਪ੍ਰਬੰਧ ਸਾਰਿਆਂ ਦੀ ਨਜ਼ਰਾਂ ਸਾਹਮਣੇ ਹਨ।

Super Breaking-Sidhu Moosewala ‘ਤੇ ਇੱਕ ਹੋਰ ਪਰਚਾ ਦਰਜ਼, ਹੁਣ ਕੀਤਾ ਆਹ ਵੱਡਾ ਕਾਂਡ! D5 Channel Punjabi

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੈਂਸ ਨੇ ਕਿਹਾ ਕਿ ਅੱਜ ਲੋੜ ਹੈ ਕਿ ਸਿਆਸਤ ਤੋਂ ਉੱਪਰ ਉੱਠ ਕੇ ਇਨ੍ਹਾਂ ਲੋਕਾਂ ਦੀ ਹੌਂਸਲਾ ਅਫਜ਼ਾਈ ਕਰਨ ਦੀ ਤਾਂ ਜੋ ਇਹ ਇਸ ਬਿਮਾਰੀ ਨੂੰ ਆਸਾਨੀ ਨਾਲ ਹਰਾ ਸਕਣ। ਬੈਂਸ ਨੇ ਇਸ ਮੌਕੇ ਇਹ ਵੀ ਕਿਹਾ ਕਿ ਪ੍ਰਸ਼ਾਸਨ ਵੱਲੋਂ ਜੋ ਦਾਅਵੇ ਕੀਤੇ ਜਾ ਰਹੇ ਹਨ ਉਨ੍ਹਾਂ ‘ਚ ਕੋਈ ਸੱਚਾਈ ਨਹੀਂ ਹੈ ਲੋਕ ਪ੍ਰੇਸ਼ਾਨ ਹਨ ਅਤੇ ਪੌਜ਼ੀਟਿਵ ਮਰੀਜ਼ਾਂ ਨਾਲ ਦੁਰਵਿਹਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਪਰਿਵਾਰਕ ਮੈਂਬਰਾ ਨੂੰ ਵੀ ਗੁੱਸੇ ਦੀਆਂ ਨਜ਼ਰਾਂ ਨਾਲ ਦੇਖਿਆ।ਉਹ ਉਹੀ ਕਰ ਸਕਦੇ ਨੇ ਲੋਕਾਂ ਦੀ ਸੇਵਾ ਕਰਨੀ ਬਹੁਤ ਵੱਡਾ ਕੰਮ ਹੈ, ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਵੀ ਬੈਂਸ ਨੇ ਕਿਹਾ ਕਿ ਸੂਬਾ ਸਰਕਾਰਾਂ ਨੂੰ ਜੋ ਆਪਣੇ ਘਰ ਜਾਣਾ ਚਾਹੁੰਦੇ ਨੇ ਉਨ੍ਹਾਂ ਲਈ ਪ੍ਰਬੰਧ ਕਰਨੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਸੂਬਿਆਂ ਅਤੇ ਪਿੰਡਾਂ ‘ਚ ਭੇਜਣਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button