Breaking NewsIndiaNewsPoliticsPunjab

ਬੈਂਸ ਭਰਾਵਾਂ ਨੇ ਬਰਗਾੜੀ ਰੋਸ ਮਾਰਚ ਵਿੱਚ ਵੱਧ ਤੋਂ ਵੱਧ ਸਿੱਖ ਸੰਗਤ ਨੂੰ ਪਹੁੰਚਣ ਦੀ ਕੀਤੀ ਅਪੀਲ

ਲੁਧਿਆਣਾ : ਆਮ ਆਦਮੀ ਪਾਰਟੀ ਦੇ ਬਾਗੀ ਧੜੇ ਸੁਖਪਾਲ ਖਹਿਰਾ ਵੱਲੋਂ 7 ਅਕਤੂਬਰ ਨੂੰ ਕੋਟਕਪੁਰਾ ਦੀ ਦਾਣਾ ਮੰਡੀ ਤੋਂ ਕੱਢੇ ਜਾਣ ਵਾਲੇ ਰੋਸ ਮਾਰਚ ਵਿੱਚ ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਤੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਨੇ ਵੱਧ ਤੋਂ ਵੱਧ ਸਿੱਖ ਸੰਗਤ ਨੂੰ ਇਸ ਰੋਸ ਮਾਰਚ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ ਤਾਂ ਕਿ ਸਰਕਾਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸਰਕਾਰ ਉੱਤੇ ਦਬਾਅ ਪਾਇਆ ਜਾ ਸਕੇ।

Read Also ਕੇਜਰੀਵਾਲ ਦਾ ਬੈਂਸ ਭਰਾਵਾਂ ‘ਤੇ ਟਵੀਟ ਧਮਾਕਾ, ਬੈਂਸ ਨੇ ਕੀਤਾ ਪਲਟਵਾਰ

ਦੋਵੇਂ ਆਗੂਆਂ ਨੇ ਲੁਧਿਆਣਾ ਵਿੱਚ ਲੋਕ ਇਨਸਾਫ ਪਾਰਟੀ ਦੇ ਸਮੂਹ ਆਗੂਆਂ ਤੇ ਵਰਕਰਾਂ ਨਾਲ ਇਸ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਸੱਦੀ ਸੀ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਰੋਸ ਮਾਰਚ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਪੰਜਾਬ ਤੋਂ ਬਾਹਰਲੇ ਸੂਬਿਆਂ ਤੇ ਵਿਦੇਸ਼ਾਂ ਤੋਂ ਵੀ ਫੋਨ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਰੋਸ ਮਾਰਚ ਵਿਚ ਹਰ ਉਹ ਗੁਰੂ ਦਾ ਨਿਮਾਣਾ ਸਿੱਖ ਸ਼ਾਮਲ ਹੋ ਸਕਦਾ ਹੈ ਜਿਸ ਦੇ ਮਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸ਼ਰਧਾ ਭਾਵਨਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button