NewsPress ReleasePunjabTop News

ਬੈਂਸ ਵੱਲੋਂ ਪੰਜਾਬ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਦਰੁਸਤ ਕਰਨ ਦੇ ਹੁਕਮ

ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਨੂੰ ਦਰੁਸਤ ਕਰਨ ਲਈ 423 ਕਰੋੜ ਰੁਪਏ ਦਾ ਬਜਟ ਅਲਾਟ

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚਾਲੂ ਵਿੱਤੀ ਵਰੇ ਦੌਰਾਨ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਨੂੰ ਦਰੁਸਤ ਕਰਨ ਦੇ ਹੁਕਮ ਦਿੱਤੇ ਹਨ।
ਅੱਜ ਇੱਥੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਸ੍ਰੀਮਤੀ ਜਸਪ੍ਰੀਤ ਤਲਵਾੜ , ਡੀ.ਜੀ.ਐਸ.ਸੀ. ਪ੍ਰਦੀਪ ਅਗਰਵਾਲ ਡੀਪੀਆਈ ਕੁਲਜੀਤ ਸਿੰਘ ਮਾਹੀ ਨਾਲ ਮੀਟਿੰਗ ਦੌਰਾਨ ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਤਰਜੀਹੀ ਖੇਤਰ ਵਜੋਂ ਰੱਖਿਆ ਗਿਆ ਹੈ ।
ਉਨ੍ਹਾਂ ਕਿਹਾ ਕਿ ਇਸ ਵਾਰ ਦੇ ਬਜਟ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਨੂੰ ਦਰੁਸਤ ਕਰਨ ਲਈ 423 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ। ਪੰਜਾਬ ਰਾਜ ਵਿੱਚ ਬਣਾਏ ਜਾਣ ਵਾਲੇ ਸਕੂਲ ਆਫ਼ ਐਮੀਨੈਂਸ ਦੀ   ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਕੂਲ ਸਿੱਖਿਆ ਮੰਤਰੀ ਨੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ  ਕਰਾਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਇਨਾਂ ਸਕੂਲਾਂ ਦੀ ਸ਼ੁਰੂਆਤ ਜਲਦ ਤੋਂ ਜਲਦ ਕੀਤੀ ਜਾ ਸਕੇ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button