ਬ੍ਰਮ ਸ਼ੰਕਰ ਜਿੰਪਾ ਵੱਲੋਂ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਸਾਰੇ ਨਾਜਾਇਜ਼ ਨਹਿਰੀ ਮੋਘੇ ਬੰਦ ਕਰਨ ਦੇ ਹੁਕਮ
ਜਲ ਸਰੋਤ ਮੰਤਰੀ ਨੇ ਅਧਿਕਾਰੀਆਂ ਨੂੰ ਅਰਨੀਵਾਲਾ ਸਮੇਤ ਸੱਤ ਮਾਈਨਰਾਂ ਦੀ ਸਫ਼ਾਈ ਤੇ ਮੁਰੰਮਤ ਯਕੀਨੀ ਬਣਾਉਣ ਲਈ ਕਿਹਾ

ਚੰਡੀਗੜ੍ਹ: ਸੂਬੇ ਵਿੱਚ ਟੇਲਾਂ ਵਾਲੇ ਖੇਤਾਂ ਤੱਕ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਨਹਿਰਾਂ ਤੇ ਮਾਈਨਰਾਂ ਵਿੱਚ ਕੁੱਝ ਕਿਸਾਨਾਂ ਵੱਲੋਂ ਬਣਾਏ ਗਏ ਨਾਜਾਇਜ ਮੋਘੇ ਬੰਦ ਕਰਨ ਤੋਂ ਇਲਾਵਾ ਭੰਨੇ-ਤੋੜੇ ਮੋਘਿਆਂ ਦੀ ਤੁਰੰਤ ਮੁਰੰਮਤ ਕੀਤੀ ਜਾਵੇ।
AAP Punjab : Bhagwant Mann ਹੋਇਆ ਗਰਮ, Captain, Sidhu, Badal ਦੀ ਬਣਾਈ ਰੇਲ | D5 Channel Punjabi
ਇਹ ਹਦਾਇਤਾਂ ਕੈਬਨਿਟ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਖੇਤਰਾਂ ਦੇ ਵਿਧਾਇਕਾਂ ਨਾਲ ਮੀਟਿੰਗ ਦੌਰਾਨ ਦਿੱਤੀਆਂ ਜਿਹੜੇ ਇਲਾਕਿਆਂ ਵਿੱਚ ਟੇਲਾਂ ਉਤੇ ਨਹਿਰੀ ਪਾਣੀ ਦੀ ਸਮੱਸਿਆ ਆਉਂਦੀ ਹੈ। ਇਸ ਮੀਟਿੰਗ ਵਿੱਚ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ, ਖੇਮਕਰਨ ਤੋਂ ਵਿਧਾਇਕ ਸਰਵਣ ਸਿੰਘ ਧੁੰਨ ਅਤੇ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਹਾਜ਼ਰ ਸਨ।
Canada Punjabi News : Canada ‘ਚ ਪੱਕੇ ਹੋਣ ਦਾ ਸੁਨਹਿਰੀ ਮੌਕਾ | D5 Channel Punjabi
ਉਨ੍ਹਾਂ ਨੇ ਅਧਿਕਾਰੀਆਂ ਨੂੰ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਭੰਨੇ-ਤੋੜੇ ਮੋਘਿਆਂ ਦੀ ਮੁਰੰਮਤ ਕਰਨ ਅਤੇ ਮਾਈਨਰਾਂ/ਜਬਾਹਿਆਂ ਦੀ ਸਫ਼ਾਈ ਤੇ ਮੁਰੰਮਤ ਦੇ ਕੰਮ ਨੂੰ ਮੁਕੰਮਲ ਕਰਨ ਲਈ ਵੀ ਕਿਹਾ। ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਅਰਨੀਵਾਲਾ, ਭਾਗਸਰ, ਲਾਧੂਕਾ, ਮਮਦੋਟ, ਲਕਸ਼ਮਣ, ਬਰਕਤਵਾਹ ਅਤੇ ਫੈਜ਼ਵਾਹ ਮਾਈਨਰ ਦੀ ਮੁਰੰਮਤ/ਸਫਾਈ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਆਦਸ਼ਸ ਦਿੱਤੇ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਲਵਾਈ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਹਾਈਕਮਾਨ ਦਾ ਵੱਡਾ ਫੈਸਲਾ, ਬਦਲਿਆ ਕਾਂਗਰਸ ਦਾ ਪ੍ਰਧਾਨ, ਹੁਣੇ ਕੀਤਾ ਐਲਾਨ
ਨਹਿਰੀ ਪਾਣੀ ਦੀ ਚੋਰੀ ਸਬੰਧੀ ਰਿਪੋਰਟਾਂ ਦਾ ਸਖਤ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਗੈਰ-ਕਾਨੂੰਨੀ ਵਰਤਾਰੇ ਨੂੰ ਰੋਕਣ ਲਈ ਅਚਨਚੇਤ ਨਿਰੀਖਣ ਕਰਨ ਤਾਂ ਜੋ ਟੇਲਾਂ ਵਾਲੇ ਕਿਸਾਨਾਂ ਨੂੰ ਵੀ ਨਹਿਰੀ ਪਾਣੀ ਦਾ ਬਣਦਾ ਹਿੱਸਾ ਮਿਲ ਸਕੇ। ਮੀਟਿੰਗ ਵਿੱਚ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ, ਮੁੱਖ ਇੰਜਨੀਅਰ ਨਹਿਰਾਂ ਸ੍ਰੀ ਈਸ਼ਵਰ ਗੋਇਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.