Breaking NewsD5 specialNewsPress ReleasePunjabTop News

ਬ੍ਰਹਮਪੁਰਾ ਅਤੇ ਢੀਂਡਸਾ ਨੇ ਸਾਥੀਆ ਸਮੇਤ ਤਖਤ ਕੇਸਗੜ੍ਹ ਸਾਹਿਬ ਵਿਖੇ ਪੰਥ ਅਤੇ ਪੰਜਾਬ ਦੇ ਭਲੇ ਲਈ ਕੀਤੀ ਅਰਦਾਸ 

ਸ੍ਰੀ ਅਨੰਦਪੁਰ ਸਾਹਿਬ : ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਕਾਲੀ ਟਕਸਾਲੀ ਡੈਮੋਕ੍ਰੇਟਿਕ ਦਰਮਿਆਨ ਪੰਥਕ ਏਕਤਾ ਹੋ ਜਾਣ ਸਬੰਧੀ ਸੁਕਰਾਨਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਡਸਾ ਅਤੇ ਸਮੂਹ ਨਵਨਿਯੁਕਤ ਅਹੁਦੇਦਾਰ ਗੁਰੂ ਪਾਤਿਸ਼ਾਹ ਦੇ ਚਰਨਾ ਵਿੱਚ ਅਰਦਾਸ ਕਰਨ ਲਈ ਹਾਜਰ ਹੋਏ। ਇਸ ਮੌਕੇ ਸ੍ਰੌਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬੰਡਾਲੀ ਦੇ ਪ੍ਰੀਵਾਰ ਵੱਲੋ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

BREAKING-ਜੈਪਾਲ ਭੁੱਲਰ ਦੇ ਐਂਨਕਾਉਂਟਰ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ

ਇਲਾਹੀ ਕੀਰਤਨ ਹੋਇਆ। ਪ੍ਰੈਸ ਨੂੰ ਜਾਣਕਾਰੀ ਦਿੰਦਿਆ ਸ੍ਰੌਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਥੇਦਾਰ ਬ੍ਰਹਮਪੁਰਾ ਅਤੇ ਢੀਡਸਾ ਨੇ ਗੁਰੂ ਚਰਨਾ ਵਿੱਚ ਅਰਦਾਸ ਕਰਕੇ ਪ੍ਰਣ ਲਿਆ ਹੈ ਕਿ ਪੰਥ ਅਤੇ ਪੰਜਾਬ ਦੇ ਸੁਨਿਹਰੀ ਭਵਿੱਖ ਲਈ ਉਹ ਆਖਰੀ ਸੁਆਸਾ ਤੱਕ ਇਕਜੁੱਟ ਰਹਿਕੇ ਕਾਰਜਸ਼ੀਲ ਹੋਣਗੇ।

ਕਾਂਗਰਸੀ ਲੀਡਰ ਦਾ ਕਾਰਾ!ਧਰਨੇ ਚੋਂ ਕੱਢ-ਕੱਢ ਕੁੱਟੇ ਆਗੂ,ਪੁਲਿਸ ਸਾਹਮਣੇ ਚੱਲੀਆਂ ਡਾਂਗਾਂ ਤੇ ਇੱਟਾਂ ||

ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਜਗਦੀਸ਼ ਸਿੰਘ ਗਰਚਾ, ਪਾਰਟੀ ਦੇ ਜਨਰਲ ਸਕੱਤਰ ਰਣਜੀਤ ਸਿੰਘ ਤਲਵੰਡੀ , ਰਵਿੰਦਰ ਸਿੰਘ ਬ੍ਰਹਮਪੁਰਾ,ਸਹਾਇਕ ਖਜਾਨਚੀ ਸਾਹਿਬ ਸਿੰਘ ਬੰਡਾਲੀ, ਬਰਜਿੰਦਰ ਸਿੰਘ ਹੁਸੈਨਪੁਰ, ਭੁਪਿੰਦਰ ਸਿੰਘ ਬਜਰੂੜ ਜਗਤਾਰ ਸਿੰਘ ਤਾਰਾ, ਰਾਜਦੀਪ ਸਿੰਘ, ਇੰਦਰਜੀਤ ਸਿੰਘ ਗਿੱਲ, ਦਵਿੰਦਰ ਸਿੰਘ ਮਾਨ ਸੁਰਜੀਤ ਸਿੰਘ ਅਨੰਦਪੁਰ ਸਾਹਿਬ ਵੀ ਹਾਜਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button