Breaking NewsD5 specialNewsPoliticsPunjab

ਬ੍ਰਹਮ ਮਹਿੰਦਰਾ ਵੱਲੋਂ ਪੰਜਾਬ ਸ਼ਹਿਰੀ ਆਵਾਸ ਯੋਜਨਾ ਲਈ ਵੈੱਬ ਪੋਰਟਲ ਦੀ ਸ਼ੁਰੂਆਤ

ਚੰਡੀਗੜ੍ਹ : ਪੰਜਾਬ ਸ਼ਹਿਰੀ ਆਵਾਸ ਯੋਜਨਾ ਦਾ ਬਿਨੈਕਾਰਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਦੇ ਮੰਤਵ ਨਾਲ ਅੱਜ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਇਕ ਵੈੱਬ ਪੋਰਟਲ ਦੀ ਸ਼ੁਰੂਆਤ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਲੋੜਵੰਦ ਲੋਕਾਂ ਨੂੰ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਮਕਾਨਾਂ ਦੀ ਉਸਾਰੀ ਲਈ ਵਿਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਆਹ ਵਕੀਲ ਨੇ ਕੈਪਟਨ ਦੇ ਬਿੱਲਾਂ ਦੀ ਖੋਲ੍ਹੀ ਪੋਲ! ਦੇਖੋ! ਮੋਦੀ ਨੇ ਕਿਵੇਂ ਤਿਆਰ ਕੀਤੇ ਇਹ ਬਿੱਲ!

ਜਿਸ ਲਈ ਇਸ ਪ੍ਰਕਿਰਿਆ ਵਿਚ ਹੋਰ ਪਾਰਦਸ਼ਤਾ ਤੇ ਤੇਜ਼ੀ ਲਿਆਉਣ ਦੇ ਮੰਤਵ ਨਾਲ pmidcprojects.punjab.gov.in/pmay ਵੈੱਬ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪੋਰਟਲ ਪੰਜਾਬੀ ਅਤੇ ਅੰਗ੍ਰੇਜ਼ੀ ਦੋਨਾਂ ਭਾਸ਼ਾਵਾਂ ਵਿੱਚ ਉਪਲਬਧ ਹੈ। ਇਸ ਨਾਲ ਬਿਨੈਕਾਰਾਂ ਨੂੰ ਇਸ ਸਕੀਮ ਦਾ ਲਾਭ ਤੁਰੰਤ ਲੈਣ ਵਿੱਚ ਮਦਦ ਮਿਲੇਗੀ।

ਦਿੱਲੀ ਦੀ ਗਲੀਆਂ ‘ਚ ਪਹੁੰਚੇ ਕਿਸਾਨ! ਮਾਹੌਲ ਖ਼ਰਾਬ ਹੋਣ ਦਾ ਡਰ ?

ਸਥਾਨਕ ਸਰਕਾਰ ਮੰਤਰੀ ਨੇ ਅੱਗੇ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਨੇ ਇਸ ਯੋਜਨਾ ਤਹਿਤ 96,383 ਘਰਾਂ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਿਨਾਂ ਵਿੱਚੋਂ 28,466 ਘਰ ਬਣ ਚੁੱਕੇ ਹਨ ਅਤੇ ਬਾਕੀ ਰਹਿੰਦੇ ਘਰਾਂ ਦੀ ਉਸਾਰੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿਚ 1.5 ਲੱਖ ਮਕਾਨਾਂ ਤੱਕ ਦੀ ਉਸਾਰੀ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਇਸ ਮੌਕੇ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਅਜੋਏ ਕੁਮਾਰ ਸਿਨਹਾ, ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰੀ ਭੁਪਿੰਦਰ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button