Breaking NewsD5 specialInternationalNewsTop News

ਬ੍ਰਾਜ਼ੀਲ ‘ਚ ਬਾਰਿਸ਼ ਨੇ ਮਚਾਈ ਤਬਾਹੀ 185 ਲੋਕਾਂ ਦੀ ਮੌਤ

ਬ੍ਰਾਸੀਲੀਆ : ਬ੍ਰਾਜ਼ੀਲ ‘ਚ ਰੀਓ ਡੀ ਜੇਨੇਰੀਓ ਦੇ ਉੱਤਰੀ ਪੈਟ੍ਰੋਪੋਲਿਸ ਸ਼ਹਿਰ ‘ਚ ਮੂਸਲਾਧਾਰ ਬਾਰਿਸ਼ ਨਾਲ ਆਏ ਹੜ੍ਹ ਅਤੇ ਉਸ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਕੇ 185 ਹੋ ਗਈ ਹੈ। ਸਥਾਨਕ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਇਸਦੀ ਜਾਣਕਾਰੀ ਦਿੱਤੀ। ਰੀਓ ਡੀ ਜੇਨੇਰੀਓ ਰਾਜ ਦੇ ਫਾਇਰ ਵਿਭਾਗ ਨੇ ਕਿਹਾ ਕਿ ਭਾਰੀ ਬਾਰਿਸ਼ ਅਤੇ ਜ਼ਮੀਨ ਖਿਸਕਣ ਦੇ ਨਵੇਂ ਖ਼ਤਰੇ ਦੇ ਵਿਚਕਾਰ ਮੰਗਲਵਾਰ ਨੂੰ 400 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ਆਪਣੇ ਬਚਾਅ ਕਾਰਜ ਨੂੰ ਮੁਅੱਤਲ ਕਰਨਾ ਪਿਆ।

ਡੇਰਾਵਾਦ ਬਾਰੇ ਹੋਸ਼ ਉਡਾਓ ਖੁਲਾਸੇ! ਸਿਆਸੀ ਪਾਰਟੀਆਂ ਦਾ ਨੋਂਹ-ਮਾਸ ਦਾ ਰਿਸ਼ਤਾ? ਬਾਬੇ ਭਰਨ ਲੱਗੇ ਲੀਡਰਾਂ ਦੇ ਖਜ਼ਾਨੇ!

ਜ਼ਿਕਰਯੋਗ ਹੈ ਕਿ 85 ਲੋਕ ਅਜੇ ਵੀ ਲਾਪਤਾ ਹਨ। ਰੀਓ ਡੀ ਜੇਨੇਰੀਓ ਦੇ ਗਵਰਨਰ ਕਲੌਡੀਓ ਕਾਸਤਰੋ ਨੇ ਕਿਹਾ ਕਿ 15 ਫਰਵਰੀ ਨੂੰ ਸਾਲ 1932 ਤੋਂ ਬਾਅਦ ਸਭ ਤੋਂ ਭਾਰੀ ਬਾਰਿਸ਼ ਹੋਈ। ਮੰਗਲਵਾਰ ਨੂੰ ਇੱਥੇ ਦੁਕਾਨਾਂ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ ਹਨ, ਲੋਕਾਂ ਨੇ ਸ਼ਹਿਰ ‘ਚ ਸਫਾਈ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਹੈ। ਕੂੜਾ ਇਕੱਠਾ ਕਰਨ ਵਾਲੀ ਕੰਪਨੀ ਮੁਤਾਬਕ ਹੁਣ ਤੱਕ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਕਰੀਬ 620 ਟਨ ਮਿੱਟੀ ਅਤੇ ਮਲਬਾ ਹਟਾਇਆ ਜਾ ਚੁੱਕਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button