Breaking NewsD5 specialInternationalNews

ਬ੍ਰਾਜ਼ੀਲ : 24 ਘੰਟਿਆਂ ‘ਚ Coronavirus ਦੇ ਕਰੀਬ 40,000 ਨਵੇਂ ਮਾਮਲੇ ਆਏ ਸਾਹਮਣੇ

ਬ੍ਰਾਜ਼ੀਲ : ਬ੍ਰਾਜ਼ੀਲ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ ਕਰੀਬ 40,000 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੰਕਰਮਿਤਾਂ ਦੀ ਗਿਣਤੀ ਵਧ ਕੇ 1,145,906 ਹੋ ਗਈ ਹੈ। ਬ੍ਰਾਜ਼ੀਲ ਦੇ ਸਿਹਤ ਮੰਤਰਾਲੇ ਨੇ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਮੰਤਰਾਲੇ ਅਨੁਸਾਰ ਬ੍ਰਾਜ਼ੀਲ ‘ਚ ਪਿਛਲੇ ਇੱਕ ਦਿਨ ‘ਚ ਕੋਰੋਨਾ ਵਾਇਰਸ ਦੇ 39,436 ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਸੰਕਰਮਿਤਾਂ ਦੀ ਗਿਣਤੀ 1,45,906 ਪਹੁੰਚ ਗਈ ਹੈ।

ਬ੍ਰਹਮ ਕਵਚ ਬਾਣੀ ‘ਤੇ ਪਿਆ ਰੌਲਾ, ਹੁਣ ਟਕਸਾਲ ਤੇ ਬੁੱਢਾ ਦਲ ‘ ਚ ਖੜਕੀ!

ਇਸ ਦੌਰਾਨ ਕੋਰੋਨਾ ਵਾਇਰਸ ਨਾਲ 1,374 ਸੰਕਰਮਿਤਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 52,645 ਹੋ ਗਈ ਹੈ। ਵਿਸ਼ਵ ਸਿਹਤ ਸੰਗਠਨ ਨੇ 11 ਮਾਰਚ ਨੂੰ ਕੋਰੋਨਾ ਵਾਇਰਸ ਨੂੰ ਸੰਸਾਰਿਕ ਮਹਾਂਮਾਰੀ ਘੋਸ਼ਿਤ ਕੀਤਾ ਸੀ। ਅਮਰੀਕਾ ਦੀ ਜਾਨ ਹਾਪਕਿੰਸ ਯੂਨੀਵਰਸਿਟੀ ਦੇ ਵਿਗਿਆਨੀ ਅਤੇ ਇੰਜੀਨੀਅਰਿੰਗ ਕੇਂਦਰ ਅਨੁਸਾਰ ਸੰਸਾਰ ‘ਚ ਹੁਣ ਤੱਕ ਕੋਰੋਨਾ ਵਾਇਰਸ ਨਾਲ 92.40 ਲੱਖ ਤੋਂ ਜਿਆਦਾ ਲੋਕ ਸਥਾਪਤ ਹੋ ਚੁੱਕੇ ਹਨ ਅਤੇ 4.77 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button