Press ReleasePunjabTop News

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ : ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਉਹ ਕੁਝ ਮਹੀਨੇ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਦੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਵਿਸ਼ੇਸ਼ ਸਵਾਗਤ ਅਤੇ ਸਨਮਾਨ ਲਈ ਧੰਨਵਾਦ ਕਰਨ ਆਏ ਸਨ।

Amritpal Singh ‘ਤੇ ਵੱਡੀ ਕਾਰਵਾਈ ? Majithia ਦਾ ਵੱਡਾ ਐਲਾਨ | D5 Channel Punjabi

ਐਡਵੋਕੇਟ ਧਾਮੀ ਨਾਲ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਕੈਰੋਲਿਨ ਰੋਵੇਟ ਨੇ ਜਿਥੇ ਸਿੱਖਾਂ ਵੱਲੋਂ ਯੂਕੇ ਦੀ ਤਰੱਕੀ ਲਈ ਪਾਏ ਜਾਂਦੇ ਯੋਗਦਾਨ ਦੀ ਸ਼ਲਾਘਾ ਕੀਤੀ, ਉਥੇ ਹੀ ਜਲਦ ਹੀ ਬ੍ਰਿਟਿਸ਼ ਸਰਕਾਰ ਦੇ ਇਕ ਮੰਤਰੀ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਣ ਦਾ ਖੁਲਾਸਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਵੱਖ-ਵੱਖ ਦੇਸ਼ਾਂ ਵਿਚ ਜਾ ਕੇ ਆਪਣੀ ਮਿਹਨਤ ਨਾਲ ਸਫਲਤਾ ਹਾਸਲ ਕੀਤੀ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦਾ ਵੀ ਮਾਣ ਹੈ ਕਿ ਕਈ ਸਿੱਖ ਉਥੋਂ ਦੀਆਂ ਸਰਕਾਰਾਂ ਦਾ ਵੀ ਹਿੱਸਾ ਬਣੇ ਹੋਏ ਹਨ।

ਕਿਸਾਨਾਂ ਨੇ ਲਾ ਦਿੱਤਾ ਮੋਰਚਾ, ਮੋਰਚੇ ’ਚ ਹੀ ਬੈਠ ਗਿਆ MLA,ਡੇੜ ਘੰਟੇ ’ਚ ਹੀ ਹੋ ਗਿਆ ਫੈਸਲਾ | D5 Channel Punjabi

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੌਕੇ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਫੁੰਮਣ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਦਫ਼ਤਰ ਇੰਚਾਰਜ ਸ. ਸ਼ਾਹਬਾਜ ਸਿੰਘ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button