PunjabTop News

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ ਅਤੇ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ। ਕੈਰੋਲੀਨ ਰੋਵੇਟ ਨੇ ਪੰਜਾਬ ਵਿਧਾਨ ਸਭਾ ਦੀ ਇਮਾਰਤ ਨੂੰ ਇੱਕ ਸ਼ਾਨਦਾਰ ਇਮਾਰਤ ਦੱਸਿਆ ਅਤੇ ਆਪਣੀ ਯਾਤਰਾ ਨੂੰ ਯਾਦਗਾਰੀ ਦੱਸਿਆ। ਉਨ੍ਹਾਂ ਨੇ ਫਰਾਂਸ, ਇੰਡੋਨੇਸ਼ੀਆ, ਬਹਾਮਾਸ ਅਤੇ ਹੈਤੀ ਵਰਗੇ ਦੇਸ਼ਾਂ ਵਿੱਚ ਕੰਮ ਕੀਤਾ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀਮਤੀ ਕੈਰੋਲੀਨ ਰੋਵੇਟ ਨਾਲ ਪੰਜਾਬ ਦੀਆਂ ਸਬਜ਼ੀਆਂ ਅਤੇ ਫਲਾਂ ਦੇ ਨਿਰਯਾਤ ਬਾਰੇ ਵਿਚਾਰ ਵਟਾਂਦਰੇ ਕੀਤੇ ਅਤੇ ਇਸ ਸਬੰਧ ਵਿੱਚ ਉਨ੍ਹਾਂ ਦਾ ਸਹਿਯੋਗ ਮੰਗਿਆ ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਲਾਭ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਬਜ਼ੀਆਂ ਅਤੇ ਫਲਾਂ ਦਾ ਸੁਆਦ ਦੁਨੀਆ ਵਿੱਚ ਕਿਤੇ ਹੋਰ ਨਹੀਂ ਮਿਲਦਾ। ਵਿਸ਼ੇਸ਼ ਤੌਰ ‘ਤੇ ਫਿਰੋਜ਼ਪੁਰ ਦੀਆਂ ਲਾਲ ਮਿਰਚਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਸਭ ਤੋਂ ਵਧੀਆ ਮਿਰਚਾਂ ਹੈ। ਉਨ੍ਹਾਂ ਦੱਸਿਆ ਕਿ ਐਗਰੋ ਪ੍ਰੋਸੈਸਿੰਗ ਨੂੰ ਹੋਰ ਬਿਹਤਰ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਪੰਜਾਬ ਦੀ ਖੇਤੀਬਾਡ਼ੀ ਨੂੰ ਹੋਰ ਉੱਚਾਈਆਂ ‘ਤੇ ਲਿਜਾਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਪਰਾਲੀ ਸਾਡ਼ਨ ਦੀ ਸਮੱਸਿਆ ਨੂੰ ਖਤਮ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button