InternationalTop News
ਬ੍ਰਿਟੇਨ ‘ਚ ਸਖ਼ਤ ਵੀਜ਼ਾ ਨਿਯਮਾਂ ਕਾਰਨ ਭਾਰਤੀ ਵਿਦਿਆਰਥੀਆਂ ਲਈ ਦਾਖ਼ਲਾ ਹੋਇਆ ਔਖਾ
ਯੂਨੀਵਰਸਿਟੀਆਂ ਵਿਦਿਆਰਥੀਆਂ ਨੂੰ ਦਿਤੇ ਗਏ ਦਾਖ਼ਲੇ ਦੇ ਆਫ਼ਰ ਵਾਪਸ ਲੈ ਰਹੀਆਂ ਹਨ।

ਲੰਡਨ : ਬ੍ਰਿਟੇਨ ਵਿਚ ਸਟੂਡੈਂਟ ਵੀਜ਼ਾ ਦੇ ਨਿਯਮ ਸਖ਼ਤ ਹੋਣ ਨਾਲ ਵਿਦੇਸ਼ੀ ਵਿਦਿਆਰਥੀਆਂ ਲਈ ਦਾਖ਼ਲਾ ਲੈਣਾ ਔਖਾ ਹੁੰਦਾ ਜਾ ਰਿਹਾ ਹੈ। ਵੀਜ਼ਾ ਅਰਜ਼ੀਆਂ ਰੱਦ ਹੋਣ ਦੀ ਵਧਦੀ ਦਰ ਕਾਰਨ ਉਥੋਂ ਦੀਆਂ ਯੂਨੀਵਰਸਿਟੀਆਂ ਵਿਦਿਆਰਥੀਆਂ ਨੂੰ ਦਿਤੇ ਗਏ ਦਾਖ਼ਲੇ ਦੇ ਆਫ਼ਰ ਵਾਪਸ ਲੈ ਰਹੀਆਂ ਹਨ।
ਇਸ ਦਾ ਅਸਰ ਭਾਰਤ ਸਮੇਤ ਕਈ ਦੇਸ਼ਾਂ ਦੇ ਵਿਦਿਆਰਥੀਆਂ ’ਤੇ ਪੈਣ ਦਾ ਖ਼ਦਸ਼ਾ ਹੈ। ਜਾਣਕਾਰੀ ਅਨੁਸਾਰ ਬ੍ਰਿਟੇਨ ਦੇ ਗ੍ਰਹਿ ਮੰਤਰਾਲਾ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖ਼ਲਾ ਦੇਣ ਵਾਲੇ ਅਦਾਰਿਆਂ ਲਈ ਵੀਜ਼ਾ ਅਰਜ਼ੀ ਖ਼ਾਰਜ ਹੋਣ ਦੀ ਹੱਦ 10 ਫ਼ੀ ਸਦੀ ਤੋਂ ਘਟਾ ਕੇ 5 ਫ਼ੀ ਸਦੀ ਕਰ ਦਿਤੀ ਹੈ।
ਜੇਕਰ ਕਿਸੇ ਅਦਾਰੇ ਵਿਚ ਦਾਖ਼ਲੇ ਦੀ ਪੇਸ਼ਕਸ਼ ਪਾਉਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਦੀਆਂ 5 ਫ਼ੀ ਸਦੀ ਤੋਂ ਵੱਧ ਵੀਜ਼ਾ ਅਰਜ਼ੀਆਂ ਖ਼ਾਰਜ ਹੁੰਦੀਆਂ ਹਨ ਤਾਂ ਉਸ ਅਦਾਰੇ ’ਤੇ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖ਼ਲਾ ਦੇਣ ’ਤੇ ਰੋਕ ਲੱਗਣ ਦਾ ਖ਼ਤਰਾ ਰਹਿੰਦਾ ਹੈ। ਇਸੇ ਡਰ ਕਾਰਨ ਯੂਨੀਵਰਸਿਟੀਆਂ ਪਹਿਲਾਂ ਹੀ ਚੌਕਸੀ ਵਰਤ ਰਹੀਆਂ ਹਨ। ਬ੍ਰਿਟਿਸ਼ ਸਰਕਾਰ ਦਾ ਕਹਿਣਾ ਹੈ ਕਿ ਨਿਯਮਾਂ ਨੂੰ ਸਖ਼ਤ ਕਰਨ ਦਾ ਉਦੇਸ਼ ਕੁੱਝ ਦੇਸ਼ਾਂ ਦੇ ਨਾਗਰਿਕਾਂ ਵਲੋਂ ਸਟੂਡੈਂਟ ਵੀਜ਼ਾ ਵਿਵਸਥਾ ਦੀ ਕੀਤੀ ਜਾ ਰਹੀ ਦੁਰਵਰਤੋਂ ਨੂੰ ਰੋਕਣਾ ਹੈ।
ਰਿਪੋਰਟ ਅਨੁਸਾਰ ਇਸ ਸਾਲ ਦੀ ਪਹਿਲੀ ਛਿਮਾਹੀ ਵਿਚ ਬ੍ਰਿਟੇਨ ਦੀਆਂ ਕੁੱਲ ਸਟੂਡੈਂਟ ਵੀਜ਼ਾ ਅਰਜ਼ੀਆਂ ’ਚੋਂ 10.5 ਫੀਸਦੀ ਅਰਜ਼ੀਆਂ ਵਾਪਸ ਲੈ ਲਈਆਂ ਗਈਆਂ। ਪਿਛਲੇ ਸਾਲ ਇਸੇ ਮਿਆਦ ਵਿਚ ਇਹ ਅੰਕੜਾ 2.3 ਫ਼ੀ ਸਦੀ ਅਤੇ 2023 ਵਿਚ ਸਿਰਫ 0.4 ਫ਼ੀ ਸਦੀ ਸੀ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.