ਬ੍ਰਿਸਬੇਨ ‘ਚ ਮਨਮੀਤ ਨੂੰ ਛੇਂਵੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ

ਬ੍ਰਿਸਬੇਨ ਦੇ ਵੱਖ-ਵੱਖ ਬੱਸ ਡਿੱਪੂਆਂ ਦੇ ਡਰਾਈਵਰਾਂ, ਪਰਿਵਾਰਕ ਮੈਂਬਰਾਂ, ਪੰਜਾਬੀ ਭਾਈਚਾਰੇ ਨਾਲ ਸਬੰਧਿਤ ਅਤੇ ਸਥਾਨਕ ਲੋਕਾਂ ਵੱਲੋਂ ਮਰਹੂਮ ਮਨਮੀਤ ਅਲੀਸ਼ੇਰ ਨੂੰ ਭਾਵ-ਭਿੰਨੀਆ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਮਨਮੀਤ ਸਮੁੱਚੇ ਪੰਜਾਬੀ ਭਾਈਚਾਰੇ ਦਾ ਮਾਣ ਸੀ ਅਤੇ ਉਹ ਹਮੇਸ਼ਾ ਸਾਡੇਚੇਤਿਆਂ ਵਿੱਚ ਵਸਦਾ ਰਹੇਗਾ। ਉਸਦੀ ਦਰਦਨਾਕ ਮੌਤ ਨੇ ਮਨੁੱਖਤਾ ਨੂੰ ਸ਼ਰਮਸਾਰ ਕੀਤਾ ਹੈ, ਸਮੁੱਚਾ ਭਾਈਚਾਰਾ ਅੱਜ ਵੀ ਸਦਮੇ ਦਾ ਸ਼ਿਕਾਰ ਹੈ।ਜ਼ਿਕਰਯੋਗ ਹੈ ਕਿ 28 ਅਕਤੂਬਰ 2016 ਨੂੰ ਐਂਥਨੀ ਉਡਨੋਹੀਓ ਨਾਮੀ ਸਥਾਨਕ ਵਿਅਕਤੀ ਨੇ ਮਰਹੂਮ ਮਨਮੀਤ ਅਲੀਸ਼ੇਰ ਨੂੰ ਬੱਸ ਡਰਾਈਵਰ ਦੀ ਡਿਊਟੀ ਦੌਰਾਨ ਜਲਣਸ਼ੀਲ ਪਦਾਰਥ ਪਾ ਕੇ ਜਿੰਦਾਂ ਜਲਾ ਕੇ ਮਾਰ ਦਿੱਤਾ ਸੀ। ਮਨਮੀਤ ਅਲੀਸ਼ੇਰ (ਲਹਿਰਾਗਾਗਾ) ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਸੀ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.