Breaking NewsD5 specialNewsPoliticsPunjab

ਬਖ਼ਸ਼ੇ ਨਹੀਂ ਜਾਣਗੇ ਕਰਫਿਊ ਤੇ ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ: ਡਿਪਟੀ ਕਮਿਸ਼ਨਰ

ਕਰਫਿਊ ਦੀ ਉਲੰਘਣਾ ਸਬੰਧੀ 458 ਕੇਸ ਦਰਜ; 703 ਗ੍ਰਿਫ਼ਤਾਰ ਤੇ 171 ਵਾਹਨ ਜ਼ਬਤ

ਇਕਾਂਤਵਾਸ ਦੀ ਉਲੰਘਣਾ ਦੇ ਦੋਸ਼ ਹੇਠ 03 ਖ਼ਿਲਾਫ਼ ਕੇਸ ਦਰਜ

ਕੋਰੋਨਾ ਸਬੰਧੀ ਮੈਡੀਕਲ ਸੇਵਾਵਾਂ ਲਈ ਹੈਪਲਾਈਨ ਨੰਬਰ 01763-232136

ਇਕਾਂਤਵਾਸ ਦੀ ਉਲੰਘਣਾ ਸਬੰਧੀ ਸ਼ਿਕਾਇਤ ਦੇਣ ਲਈ ਪੁਲੀਸ ਹੈਲਪਲਾਈਨ ਨੰਬਰ 112

ਰੋਜ਼ਗਾਰ ਪ੍ਰਾਪਤੀ ਸਬੰਧੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਨੰਬਰਾਂ 99156 82436 ਤੇ 68145 73889 ‘ਤੇ ਕੀਤਾ ਜਾ ਸਕਦਾ ਹੈ ਸੰਪਰਕ

ਫ਼ਤਹਿਗੜ੍ਹ ਸਾਹਿਬ : ਮਿਸ਼ਨਫ਼ਤਹਿ ਤਹਿਤ ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਫੈਲਣ ਤੋਂ ਰੋਕਣ ਤੇ ਇਸ ਦੇ ਖ਼ਾਤਮੇ ਲਈ ਜਿੱਥੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਇਸ ਸਬੰਧੀ ਜਾਰੀ ਹਦਾਇਤਾਂ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਇਕਾਂਤਵਾਸ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਹੁਣ ਤੱਕ 03 ਵਿਅਕਤੀਆਂ ਖਿਲਾਫ ਕੇਸ ਦਰਜ ਕੀਤੇ ਗਏ ਹਨ ਤੇ ਰਾਤ ਦੇ ਕਰਫਿਊ ਦੀ ਉਲੰਘਣਾ ਦੇ ਦੋਸ਼ ਹੇਠ 458 ਕੇਸ ਦਰਜ ਕਰ ਕੇ 703 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ 171 ਵਾਹਨ ਜ਼ਬਤ ਕੀਤੇ ਗਏ ਹਨ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਇਸ ਮਹਾਂਮਾਰੀ ਦਾ ਖਾਤਮਾ ਸਭਨਾਂ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੈ। ਕੋਰੋਨਾ ਸਬੰਧੀ ਮੈਡੀਕਲ ਸੇਵਾਵਾਂ ਲਈ ਹੈਲਪਲਾਈਨ ਨੰਬਰ  01763 232136 ਹੈ ਤੇ ਇਕਾਂਤਵਾਸ ਦੀ ਉਲੰਘਣਾ ਸਬੰਧੀ ਸ਼ਿਕਾਇਤ ਦੇਣ ਲਈ ਪੁਲੀਸ ਹੈਲਪਲਾਈਨ ਨੰਬਰ 112 ਹੈ।

ਸ੍ਰੀਮਤੀ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਦੇਣ ਲਈ ਜ਼ਿਲ੍ਹਾ ਪੱਧਰ ਉਤੇ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਚਲਾਏ ਜਾ ਰਹੇ ਹਨ, ਜਿਸ ਜ਼ਰੀਏ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਰੁਜ਼ਗਾਰ ਪ੍ਰਾਪਤੀ ਸਬੰਧੀ ਬਿਊਰੋ ਦੇ ਹੈਲਪਲਾਈਨ ਨੰਬਰ 99156 82436 ਅਤੇ ਕਰੀਅਰ ਕਾਊਂਸਲਰ ਦੇ ਮੋ: ਨੰਬਰ: 68145 73889 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਾ ਐਪ ਡਾਊਨਲੋਡ ਕਰਨ ਸਬੰਧੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੰਜਾਬ ਵਿੱਚੋਂ ਚੌਥੇ ਨੰਬਰ ‘ਤੇ ਹੈ ਤੇ ਵੱਡੀ ਗਿਣਤੀ ਲੋਕਾਂ ਨੇ ਇਹ ਐਪ ਡਾਊਨਲੋਡ ਕੀਤੀ ਹੈ। ਇਹ ਐਪ ਕੋਰੋਨਾ ਖਿਲਾਫ ਜੰਗ ਵਿੱਚ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਜਿਨ੍ਹਾਂ ਨੇ ਇਹ ਐਪ ਹਾਲੇ ਤਾਈਂ ਡਾਊਨਲੋਡ ਨਹੀਂ ਕੀਤੀ, ਉਹ ਇਸ ਐਪ ਨੂੰ ਡਾਊਨਲੋਡ ਕਰਨ ਤੇ ਇਸ ਵਿੱਚ ਮਿਸ਼ਨ ਫ਼ਤਹਿ ਜ਼ਰੂਰ ਜੁਆਇਨ ਕਰਨ।

ਸ਼੍ਰੀਮਤੀ ਗਿੱਲ ਨੇ ਅਪੀਲ ਕੀਤੀ ਕਿ ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਜਿਵੇਂਕਿ ਸਮਾਜਕ ਵਿੱਥ, ਮੂੰਹ ਨੂੰ ਮਾਸਕ ਜਾਂ ਕੱਪੜੇ ਨਾਲ ਢਕਣਾ ਤੇ ਹੱਥਾਂ ਨੂੰ ਵਾਰ-ਵਾਰ ਧੋਣ ਜਾਂ ਸੈਨੇਟਾਈਜ਼ ਕਰਨ ਦੀ ਪਾਲਣਾ ਯਕੀਨੀ ਬਨਾਉਣ ਦੇ ਨਾਲ ਨਾਲ ਸਰਕਾਰ ਵੱਲੋਂ ਵਿਅਕਤੀਆਂ ਦੇ ਇਕੱਠ ਅਤੇ ਕਰਫਿਊ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਨਹੀਂ ਤਾਂ ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button