NewsBreaking NewsD5 specialPoliticsPunjab

ਬਜ਼ੁਰਗ ਕਾਂਗਰਸੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਡਤ ਬਾਲ ਮੁਕੰਦ ਸ਼ਰਮਾ ਦੇ ਦੇਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ

ਚੰਡੀਗੜ੍ਹ,  : ਬਜ਼ੁਰਗ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਡਤ ਬਾਲ ਮੁਕੰਦ ਸ਼ਰਮਾ (90), ਜਿਨ੍ਹਾਂ ਸੰਖੇਪ ਬਿਮਾਰੀ ਮਗਰੋਂ ਪੀ.ਜੀ.ਆਈ. ਵਿੱਚ ਆਖਰੀ ਸਾਹ ਲਿਆ, ਦੇ ਦੇਹਾਂਤ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਦੁੱਖ ਦਾ ਪ੍ਰਗਟਾਵਾ ਕੀਤਾ। ਆਪਣੇ ਸ਼ੋਕ ਸੁਨੇਹੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜ ਵਾਰ ਵਿਧਾਇਕ ਅਤੇ ਰਾਹਤ ਤੇ ਮੁੜ ਵਸੇਬਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਰਹੇ ਪੰਡਤ ਬਾਲ ਮੁਕੰਦ ਸ਼ਰਮਾ ਨੇ ਸਰਹੱਦੀ ਇਲਾਕੇ ਖ਼ਾਸ ਤੌਰ ਉਤੇ ਆਪਣੇ ਹਲਕੇ ਫਿ਼ਰੋਜ਼ਪੁਰ ਦੇ ਸਮੁੱਚੇ ਵਿਕਾਸ ਲਈ ਅਣਥੱਕ ਕੰਮ ਕੀਤਾ।

ਮੀਟਿੰਗ ਲਈ ਤੁਰਨ ਤੋਂ ਪਹਿਲਾ ਹੀ ਕਿਸਾਨਾਂ ਦਾ ਵੱਡਾ ਧਮਾਕਾ,ਮੋਦੀ ਸਰਕਾਰ ਨੂੰ ਪਾਤੀ ਬਿਪਤਾ,ਲਿਆ ਵੱਡਾ ਫੈਸਲਾ?

ਉਨ੍ਹਾਂ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਲਾਮਿਸਾਲ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪੰਡਤ ਜੀ ਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਸਨੇਹੀਆਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button