ਬੰਗਲਾਦੇਸ਼ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਨ ਤੇ ਲੋਕਾਂ ਵੱਲੋਂ ਪ੍ਰਦਰਸ਼ਨ
ਬੰਗਲਾਦੇਸ਼ : ਸ਼ਨੀਵਾਰ ਨੂੰ ਭਾਰਤ ਦੇ ਪੜੋਸੀ ਦੇਸ਼ ਬੰਗਲਾਦੇਸ਼ ‘ਚ ਪੈਟਰੋਲ ਦੀਆਂ ਕੀਮਤਾਂ ‘ਚ 51.7 ਫੀਸਦੀ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 42 ਫੀਸਦੀ ਦਾ ਵਾਧਾ ਕੀਤਾ ਗਿਆ। ਇਸ ਕਾਰਨ ਬੰਗਲਾਦੇਸ਼ ਵਿੱਚ ਮਹਿੰਗਾਈ ਹੋਰ ਵਧਣ ਦੀ ਸੰਭਾਵਨਾ ਹੈ। ਹਾਲਾਂਕਿ ਈਂਧਨ ਦੀਆਂ ਕੀਮਤਾਂ ਵਿੱਚ ਵਾਧੇ ਨਾਲ ਬੰਗਲਾਦੇਸ਼ ਸਰਕਾਰ ‘ਤੇ ਸਬਸਿਡੀ ਦਾ ਬੋਝ ਘੱਟ ਜਾਵੇਗਾ। ਬੰਗਲਾਦੇਸ਼ ਪਿਛਲੇ ਕੁਝ ਸਾਲਾਂ ਤੋਂ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਵਿੱਚੋਂ ਇੱਕ ਰਿਹਾ ਹੈ।
ਪਿੰਡ ’ਚ ਫ਼ਿਲਮ ਇੰਡਸਟਰੀ ਬਣਾਉਣ ਲਈ ਸਿੱਧੂ ਮੂਸੇਵਾਲਾ ਨੇ ਖ਼ਰੀਦੀ ਸੀ 25 ਏਕੜ, ਸੁਪਨਾ ਰਹਿ ਗਿਆ ਅਧੂਰਾ। ਨਹੀਂ ਰੁਕੇ ਹੰਝੂ
ਇਸ ਸਮੇਂ ਇਸ ਦੀ ਆਰਥਿਕਤਾ 416 ਬਿਲੀਅਨ ਡਾਲਰ ਦੀ ਹੈ। ਪੈਟਰੋਲ ਦੀਆਂ ਕੀਮਤਾਂ ਵਿੱਚ ਇਹ ਵਾਧਾ 1971 ਵਿੱਚ ਬੰਗਲਾਦੇਸ਼ ਦੇ ਆਜ਼ਾਦ ਹੋਣ ਤੋਂ ਬਾਅਦ ਸਭ ਤੋਂ ਵੱਧ ਹੈ। ਪੈਟਰੋਲ ਦੀਆਂ ਕੀਮਤਾਂ ‘ਚ ਭਾਰੀ ਉਛਾਲ ਤੋਂ ਬਾਅਦ ਲੋਕਾਂ ‘ਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਲੋਕ ਸੜਕਾਂ ‘ਤੇ ਆ ਕੇ ਪ੍ਰਦਰਸ਼ਨ ਕਰ ਰਹੇ ਹਨ।
ਬਾਦਲਾਂ ਦੀ ਜਾਊ ਵੱਡੀ ਵਿਕਟ? ਮਨਪ੍ਰੀਤ ਇਆਲੀ ਦਾ ਸਿਆਸਤ ਛੱਡਣ‘ਤੇ ਵੱਡਾ ਬਿਅਨ! D5 Channel Punjabi
ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਤਸਵੀਰਾਂ ‘ਚ ਤੇਲ ਵਾਧੇ ਦੀ ਘੋਸ਼ਣਾ ਦੇ ਤੁਰੰਤ ਬਾਅਦ ਹਜ਼ਾਰਾਂ ਲੋਕ ਪੈਟਰੋਲ ਪੰਪ ‘ਤੇ ਇਕੱਠੇ ਹੁੰਦੇ ਦਿਖਾਈ ਦੇ ਰਹੇ ਹਨ। ਹਰ ਕੋਈ ਆਪੋ-ਆਪਣੇ ਵਾਹਨਾਂ ਦੀ ਟੈਂਕੀ ਭਰ ਰਿਹਾ ਸੀ। ਇਸ ਦੌਰਾਨ ਕਈ ਥਾਵਾਂ ‘ਤੇ ਪੈਟਰੋਲ ਪੰਪਾਂ ਨੇ ਲਾਹਾ ਲਿਆ ਅਤੇ ਐਲਾਨ ਤੋਂ ਤੁਰੰਤ ਬਾਅਦ ਪੰਪ ਬੰਦ ਕਰ ਦਿੱਤੇ। ਵਧੀਆਂ ਕੀਮਤਾਂ ਦੇ ਆਧਾਰ ‘ਤੇ ਰਾਤ 12 ਵਜੇ ਤੋਂ ਬਾਅਦ ਪੈਟਰੋਲ ਪੰਪ ਮੁੜ ਚਾਲੂ ਹੋ ਗਏ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.